ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ । ਮੱਥਾ ਟੇਕਣ ਉਪਰੰਤ ਦਫ਼ਤਰ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਉਹਨਾਂ ਦੇ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਵਿਆਹ ਤੋਂ ਬਾਅਦ ਪਹਿਲੀ ਵਾਰ ਇਥੇ ਨਤਮਸਤਕ ਹੋਣ ਲਈ ਆਏ ਹਨ ਤੇ ਆਉਂਦੇ ਰਹਿਣਗੇ |
