ਫਿਲਮੀ ਸਟਾਈਲ ‘ਚ ਮੈਡੀਕਲ ਸਟੋਰ ‘ਚ ਲੁੱਟ
ਦੋ ਲੁਟੇਰੇ ਭੱਜਣ ਵਿੱਚ ਹੋਏ ਕਾਮਯਾਬ, ਇੱਕ ਨੂੰ ਲੋਕਾਂ ਨੇ ਫੜਿਆ
ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਹੋਈ ਕੈਦ
ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਚ ਜਾਂਚ ਕੀਤੀ ਸ਼ੁਰੂ
ਜਲੰਧਰ ਦੇ ਲੱਧਵਾਲੀ ਇਲਾਕੇ ‘ਚ ਇੱਕ ਮੈਡੀਕਲ ਸਟੋਰ ‘ਤੇ ‘ਫਿਲਮੀ ਸਟਾਈਲ’ ‘ਚ ਲੁੱਟ ਹੋਈ। ਤਿੰਨ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਮੋਬਾਈਲ ਅਤੇ ਨਕਦੀ ਲੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਲੋਕਾਂ ਨੇ ਦੁਕਾਨਦਾਰ ਦੀਆਂ ਚੀਕਾਂ ਸੁਣ ਕੇ ਇੱਕ ਲੁਟੇਰੇ ਨੂੰ ਫੜ ਲਿਆ।
ਲੁਟੇਰਿਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਦੁਕਾਨਦਾਰ ਦੀਆਂ ਚੀਕਾਂ ਸੁਣ ਕੇ ਲੋਕਾਂ ਨੇ ਇੱਕ ਨੂੰ ਕਾਬੂ ਕਰ ਲਿਆ ਅਤੇ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਜਲੰਧਰ ਦੇ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਡਕੈਤੀ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਕਾਰਵਾਈ ਸ਼ੁਰੁੂ ਕਰ ਦਿੱਤੀ ਹੈ।
ਲੁੱਟ ਬਾਰੇ ਕ੍ਰਿਸ਼ਨਾ ਮੈਡੀਕਲ ਸਟੋਰ ਦੇ ਮਾਲਕ ਬਲਵਿੰਦਰ ਨੇ ਕਿਹਾ ਕਿ ਜਿਵੇਂ ਹੀ ਸ਼ਾਮ ਢਲਈ। ਤਿੰਨ ਨਕਾਬਪੋਸ਼ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਉਸ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਇੱਕ ਵੱਡੇ ਕੁਹਾੜੇ ਨਾਲ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਬਲਵਿੰਦਰ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਪਿਛਲੇ ਗੇਟ ਰਾਹੀਂ ਭੱਜਣ ਵਿੱਚ ਕਾਮਯਾਬ ਹੋ ਗਿਆ ਅਤੇ ਚੀਕਣਾ ਸ਼ੁਰੂ ਕਰ ਦਿੱਤਾ। ਉਸ ਨੇ ਕਿਹਾ ਕਿ ਲੁਟੇਰੇ ਉਸ ਦਾ ਮੋਬਾਈਲ ਫੋਨ ਅਤੇ 5,000 ਰੁਪਏ ਦੀ ਨਕਦੀ ਲੈ ਕੇ ਭੱਜ ਗਏ। ਉਸ ਦੀ ਚੀਕ ਸੁਣ ਕੇ ਲੋਕਾਂ ਨੇ ਭੱਜ ਰਹੇ ਲੁਟੇਰਿਆਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਫੜੇ ਗਏ ਲੁਟਰੇ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..