ਇਰਾਕ ਦੀ ਇੱਕ ਯੂਨੀਵਰਸਿਟੀ ਦੇ ਹੋਸਟਲ ਵਿਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਸਮਾਚਾਰ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਉੱਤਰੀ ਇਰਾਕ ਯੂਨੀਵਰਸਿਟੀ ਦੇ ਡਾਰਮੇਟਰੀ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ।
ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਦੱਸੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰਦਿਸਤਾਨ ਖੇਤਰ ਦੇ ਏਰਬਿਲ ਸੂਬੇ ਦੇ ਸੋਰਾਨ ਸ਼ਹਿਰ ਵਿਚ ਸ਼ੁੱਕਰਵਾਰ ਰਾਤ ਨੂੰ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਝੁਲਸ ਗਏ।
ਸੋਰਨ ਸਿਹਤ ਵਿਭਾਗ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਗ ਸਭ ਤੋਂ ਪਹਿਲਾਂ ਤੀਜੀ ਅਤੇ ਚੌਥੀ ਮੰਜ਼ਿਲ ‘ਤੇ ਲੱਗੀ, ਜਿੱਥੇ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਧਿਆਪਕ ਰਹਿੰਦੇ ਸਨ। ਇਸ ਤੋਂ ਬਾਅਦ ਅੱਗ ਪੂਰੀ ਪੰਜ ਮੰਜ਼ਿਲਾ ਇਮਾਰਤ ਵਿਚ ਫੈਲ ਗਈ। ਬਿਆਨ ‘ਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮਰਨ ਵਾਲਿਆਂ ਵਿਚ ਕਿੰਨੇ ਵਿਦਿਆਰਥੀ ਅਤੇ ਕਿੰਨੇ ਅਧਿਆਪਕ ਸ਼ਾਮਲ ਹਨ। ਅੱਗ ‘ਚ ਝੁਲਸੇ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਇਲਾਜ ਚੱਲ ਰਿਹਾ ਹੈ। ਕੁਝ ਲੋਕ ਗੰਭੀਰ ਰੂਪ ਵਿਚ ਝੁਲਸ ਗਏ ਹਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..