Htv Punjabi
Punjab Religion

ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ : ਸ਼ਾਹੀ ਇਮਾਮ ਪੰਜਾਬ

ਰੋਜੇਦਾਰਾਂ ਨੇ ਜੁੰਮੇ ਦੀ ਨਮਾਜ ਅਦਾ ਕਰਕੇ ਵਿਸ਼ਵ ਸ਼ਾਂਤੀ ਦੀ ਦੁਆ ਮੰਗੀ
ਲੁਧਿਆਣਾ : –  ਰੋਜੇਦਾਰਾਂ ਨੇ ਅੱਜ ਸ਼ਹਿਰ ਭਰ ਦੀਆਂ ਵਧੇਰੇ ਮਸਜਿਦਾਂ ’ਚ ਰਮਜਾਨ ਦੇ ਦੂਸਰੇ ਜੁੰਮੇ ਦੀ ਨਮਾਜ ਅਦਾ ਕੀਤੀ ਅਤੇ ਵਿਸ਼ਵ ਸ਼ਾਂਤੀ ਦੀ ਦੁਆ ਵੀ ਕੀਤੀ। ਫੀਲਡਗੰਜ ਚੌਂਕ ਵਿਖੇ ਇਤਿਹਾਸਿਕ ਜਾਮਾ ਮਸਜਿਦ ’ਚ ਇਸ ਮੌਕੇ ’ਤੇ ਹਜਾਰਾਂ ਮੁਸਲਮਾਨਾਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਦਾ ਮੁਬਾਰਕ ਮਹੀਨਾ ਦੁਨਿਆ ਭਰ ਦੇ ਮਨੁੱਖਾਂ ਲਈ ਰਹਿਮਤ ਵਾਲਾ ਹੈ। ਇਸ ਪਵਿੱਤਰ ਮਹੀਨੇ ’ਚ ਰੋਜੇਦਾਰਾਂ ਦੇ ਨਾਲ-ਨਾਲ ਸਾਰੇ ਮਨੁੱਖਾਂ ਨੂੰ ਅਲਾਹ ਤਾਆਲਾ ਦਾ ਵਿਸ਼ੇਸ਼ ਕਰਮ ਹੁੰਦਾ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਇਸ ਮੁਬਾਰਕ ਮਹੀਨੇ ਵਿੱਚ ਇਕ ਨੇਕੀ ਕਰਨ ਦੇ ਬਦਲੇ ’ਚ 70 ਨੇਕੀਆਂ ਦੇ ਬਰਾਬਰ ਸਵਾਬ ਮਿਲਦਾ ਹੈ। ਅਲਾਹ ਤੋਂ ਅਪਣੇ ਗੁਨਾਹਾਂ ਦੀ ਮਾਫੀ ਮੰਗਣ ਵਾਲਿਆਂ ਦੀ ਤੌਬਾ ਕਬੂਲ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਰੋਜੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਚੁਗਲੀ ਵਰਗੇ ਗੁਨਾਹਾਂ ਤੋ ਬਚਣ। ਦੂਜਿਆਂ ਦਾ ਦਿਲ ਦੁੱਖਾ ਕੇ ਖੁਦਾ ਦੀ ਨਰਾਜਗੀ ਮੋਲ ਨਾ ਲੈਣ, ਬਲਕਿ ਰੋਜਾ ਰੱਖਣ ਤੋਂ ਬਾਅਦ ਆਪਣੇ ਗੁਨਾਹਾਂ ਦੀ ਮਾਫੀ ਮੰਗਦੇ ਰਹਿਣ। ਸ਼ਾਹੀ ਇਮਾਮ ਨੇ ਕਿਹਾ ਕਿ ਅਲੱਹ ਤਾਆਲਾ ਬੜਾ ਰਹੀਮ ਹੈ ਅਤੇ ਮਾਫ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੈ। ਅਕੜ ਕੇ ਚੱਲਣ ਵਾਲੇ, ਘਮੰਡ ਕਰਨ ਵਾਲੇ ਲੋਕ ਖੁਦਾ ਨੂੰ ਬਿਲਕੁਲ ਵੀ ਪਸੰਦ ਨਹੀਂ ਹਨ। ਵਰਣਨਯੋਗ ਹੈ ਕਿ ਅੱਜ ਪਵਿੱਤਰ ਰਮਜਾਨ ਸ਼ਰੀਫ ਦੇ ਮੌਕੇ ’ਤੇ ਜੁੰਮੇ ਦੀ ਨਮਾਜ ਅਦਾ ਕਰਨ ਲਈ ਮਸਜਿਦਾਂ ’ਚ ਆਏ ਰੋਜੇਦਾਰਾਂ ਨੇ ਤਿੱਖੀ ਧੁੱਪ ’ਚ ਬੜੇ ਹੀ ਸੁਕੂਨ ਨਾਲ ਨਮਾਜ ਅਦਾ ਕੀਤੀ ਅਤੇ ਮਸਜਿਦਾਂ ਦੇ ਬਾਹਰ ਖੁਦਾ ਦੇ ਨਾਮ ’ਤੇ ਮੰਗਣ ਵਾਲਿਆਂ ਨੂੰ ਦਿਲ ਖੋਲ ਕੇ ਦਾਨ ਦਿੱਤਾ।

Related posts

ਡੰਗਰਾਂ ਦੇ ਗੋਹੇ ਨੇ ਪੂਰੇ ਪਿੰਡ ‘ਚ ਮਚਾ’ਤੀ ਹਾਹਾਕਾਰ; ਦੇਖੋ ਵੀਡੀਓ

htvteam

ਵੱਡੇ ਗੈਂਗਸਟਰਾਂ ਵਾਂਗ ਅਮੀਰ ਘਰ ਦੀ ਕੁੜੀ ਨੇ ਕੀਤੀ ਗੁੰਡਾਗਰਦੀ, CCTV LIVE

htvteam

ਸਵਰਗ ਦੇ ਸ਼ਹਿਰ ‘ਚ ਸਥਿਤ ਆਹ ਪ੍ਰਾਚੀਨ ਮੰਦਿਰ ‘ਚ ਜਾਕੇ ਪੱਤਰਕਾਰ ਨੇ ਖੋਲ੍ਹਿਆ ਕੈਮਰਾ

htvteam