Htv Punjabi
Punjab

ਰਾਮ ਰਹੀਮ ਮੁੜ ਆਇਆ ਜੇਲ੍ਹ ਤੋਂ ਬਾਹਰ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ 21 ਦਿਨਾਂ ਦੀ ਫਰਲੋ

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਅਜੇ ਦੋ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦੇਣ ਲਈ ਕਿਹਾ ਸੀ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

Related posts

ਪਟਿਆਲਾ ਦਾ ਆਹ ਇਲਾਕਾ ਬਣਿਆ ਜੰਗ ਦਾ ਮੈਦਾਨ,ਦਿਨ ਦਿਹਾੜੇ ਚੱਲੀਆਂ ਲਾਠੀਆਂ ਤਲਵਾਰਾਂ, ਵਕੀਲ ਤੇ ਉਸਦਾ ਪੁੱਤਰ ਜ਼ਖਮੀ, ਅਖਬਾਰ ਮਾਲਕ ਤੇ ਕਈ ਹੋਰਾਂ ‘ਤੇ ਪਰਚਾ

Htv Punjabi

ਆਹ ਦੋ ਮੁੰਡੇ ਦੇਖ ਲਓ ਕੀ ਕਰਦੇ ਫੜੇ ?

htvteam

ਕੋਹਲੂ ਵਿੱਚ ਮਰੀ ਕੁੜੀ ਦੀ ਲਾਸ਼ ਰੱਖ ਰਿਸ਼ਤੇਦਾਰਾਂ ਨੇ ਲਾਇਆ ਧਰਨਾ

Htv Punjabi

Leave a Comment