ਕਰੋਨਾ ਦੇ ਵਿੱਚ ਸੰਸਦ ਦੇ ਮਾਨਸੂਨ ਇਜ਼ਲਾਸ ਦਾ ਅੱਜ ਪੰਜਵਾਂ ਦਿਨ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਦੀ ਨੇਤਾ ਅਤੇ ਫੂਡ ਪ੍ਰੋਸੇਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਸੀ, ਜਿਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ।

ਕਿਸਾਨੀ ਮੰਤਰੀ ਨਰੇਂਦਰ ਤੋਮਰ ਹੁਣ ਮਨਿਸਟਰੀ ਆਫ ਫੂਡ ਪ੍ਰੋਸੇਸਿੰਗ ਇੰਡਰਸਿਟੀ ਦੀ ਜ਼ਿੰਮੇਵਾਰੀ ਸੰਭਾਲਣਗੇ।

ਖੇਤੀ ਨਾਲ ਜੁੜੇ ਤਿੰਨ ਬਿੱਲਾਂ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਖੁੱਸਾ ਵੇਖਦੇ ਹੋਏ ਬਾਦਲ ਵਲੋਂ ਅਸਤੀਫਾ ਦਿੱਤਾ ਗਿਆ ਸੀ। ਅਸਤੀਫਾ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ 100 ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ।
ੳੇੁਥੇ ਹੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਧੀ ਨੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਖੜਨ ਅਤੇ ਉਨ੍ਹਾਂ ਦੇ ਮੌਢੇ ਨਾਲ ਮੌਢਾ ਜੋੜਨ ਦਾ ਫੈਸਲਾ ਕੀਤਾ ਹੈ।
