Htv Punjabi
Punjab Video

ਰਾਹ ਜਾਂਦੇ ਵਿਅਕਤੀ ਦੇ ਮਾਰੀ ਪੱਟ ‘ਚ ਗੋਲੀ

ਗੁਰਦਾਸਪੁਰ ਬਟਾਲਾ ਰੋਡ ‘ਤੇ ਚੱਲੀ ਗੋਲੀ
ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
ਜ਼ਖਮੀ ਹਾਲਤ ਚ ਵਿਅਕਤੀ ਨੂੰ ਕਰਵਾਇਆ ਹਸਪਤਾਲ ਦਾਖਿਲ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਗੁਰਦਾਸਪੁਰ ਬਟਾਲਾ ਰੋਡ ‘ਤੇ ਪਿੰਡ ਬੱਬਰੀ ਦੇ ਨਜ਼ਦੀਕ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ।ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ‘ਤੇ ਗੋਲੀ ਚਲਾ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ। ਜੋ ਕਿ ਨੁਸ਼ਹਿਰਾ ਮੱਝਾ ਸਿੰਘ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।ਹਸਪਤਾਲ ਵਿੱਚ ਇਲਾਜ ਅਧੀਨ ਪੀੜਤ ਸਰਬਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਤਾਂ ਪਿੱਛੋਂ ਆਈ ਇੱਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਦੋਂ ਉਹ ਹੇਠਾਂ ਡਿੱਗ ਪਿਆ, ਤਾਂ ਗੱਡੀ ਵਿੱਚੋਂ 5-6 ਨੌਜਵਾਨ ਨਿਕਲੇ, ਜਿਨ੍ਹਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਸਰਬਜੀਤ ਅਨੁਸਾਰ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ।

ਸਿਵਲ ਹਸਪਤਾਲ ਦੇ ਡਾਕਟਰ ਰੋਹਿਤ ਨੇ ਦੱਸਿਆ ਕਿ ਸਰਬਜੀਤ ਸਿੰਘ ਨੂੰ ਸ਼ਾਮ ਕਰੀਬ 4:30 ਵਜੇ ਹਸਪਤਾਲ ਲਿਆਂਦਾ ਗਿਆ ਸੀ। ਉਸ ਦੀ ਖੱਬੀ ਲੱਤ ਦੇ ਗੋਡੇ ਕੋਲ ਗੋਲੀ ਲੱਗੀ ਹੈ। ਅਤੇ ਸੱਜੀ ਲੱਤ ‘ਤੇ ਵੀ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਫਿਲਹਾਲ ਮਰੀਜ਼ ਦੀ ਹਾਲਤ ਸਥਿਰ ਹੈ। ਅਤੇ ਉਸ ਦਾ ਇਲਾਜ ਜਾਰੀ ਹੈ। ਮਾਹਿਰ ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਕਰ ਰਹੀ ਹੈ।ਮੌਕੇ ‘ਤੇ ਪਹੁੰਚੇ ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ।ਕਿ ਇੱਕ ਨੌਜਵਾਨ ਸੜਕ ਕਿਨਾਰੇ ਜ਼ਖਮੀ ਹਾਲਤ ਵਿੱਚ ਪਿਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਡਾਕਟਰੀ ਰਿਪੋਰਟ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਮਲਾਵਰਾਂ ਦੀ ਭਾਲ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜਵੰਦਾ ਦੀ ਮਾਂ ਦੀ ਨਹੀਂ ਦੇਖੀ ਜਾਂਦੀ ਹਾਲਤ, ਕਲਾਕਾਰ ਸੰਭਾਲਦੇ ਹੋਏ ਆਏ ਨਜ਼ਰ

htvteam

ਕਿਸਾਨੀ ਸੰਘਰਸ਼ ‘ਚ ਮੁਸਲਿਮ ਭਰਾਵਾਂ ਵੱਲੋਂ ਮੋਰਚੇ ਦੀ ਰੂਪ-ਰੇਖਾ ਦਾ ਕੀਤਾ ਗਿਆ ਵਿਚਾਰ-ਵਟਾਂਦਰਾ

htvteam

ਆਹ ਦੇਖਲੋ ਡੱਲੇਵਾਲ ਦਾ ਹਾਲ

htvteam

Leave a Comment