ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ ਵਿਚ ਤਬਾਦਲਾ ਕੀਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ‘ਟੀਮ’ ਨੇ ਵਿਆਪਕ ਨਜਾਇਜ਼ ਮਾਇਨਿੰਗ ਕੀਤੀ ਹੈ ਤੇ ਉਹਨਾਂ ਨੇ ਦੋਵਾਂ ਦੀਆਂ ਜਾਇਦਾਦਾਂ ਦੇ ਨਾਲ-ਨਾਲ ਉਹਨਾਂ ਵੱਲੋਂ ਕੀਤੀ ਗੈਰ ਕਾਨੂੰਨੀ ਮਾਇਨਿੰਗ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕਾਂ ਵੱਲੋਂ ਜਿੱਥੇ NGT ਅਤੇ ਵਾਤਾਵਰਨ ਸਬੰਧੀ ਨਿਯਮਾਂ ਦੀ ਧੱਜੀਆਂ ਉਡਾਇਆ ਜਾ ਰਹੀਆਂ ਨੇ, ਉਥੇ ਹੀ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੀਆਂ ਅੱਖਾਂ ‘ਚ ਵੀ ਘੱਟਾ ਪਾਇਆ ਜਾ ਰਿਹਾ ਹੈ। ਜਿਸਦੀ ਉੱਚ ਪੱਧਰੀ ਜਾਂਚ ਲਾਮਜ਼ੀ ਤੌਰ ‘ਤੇ ਹੋਣੀ ਚਾਹੀਦੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….