ਲੁਧਿਆਣਾ ਤਾਪਮਾਨ ਵਿੱਚ ਗਿਰਾਵਟ ਦਰਜ
ਰਾਤ ਦੇ ਤਾਪਮਾਨ ਆਮ ਨਾਲੋਂ ਲਗਭਗ ਦੋ ਡਿਗਰੀ ਥੱਲੇ
ਮੌਸਮ ਵਿਗਿਆਨੀ ਨੇ ਲੋਕਾਂ ਨੂੰ ਸਿਹਤ ਦਾ ਖਿਆਲ ਰੱਖਣ ਦੀ ਦਿੱਤੀ ਸਲਾਹ
ਪੰਜਾਬ ਭਰ ਵਿੱਚ ਲਗਾਤਾਰ ਮੌਸਮ ਵਿੱਚ ਵੱਡੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ। ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਇਸ ਲੜੀ ਵਿੱਚ ਲੁਧਿਆਣਾ ਵਿੱਚ ਵੀ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤੇ ਗਏ ਹਨ। ਬੀਤੀ ਰਾਤ 8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ ਲਗਭਗ ਦੋ ਡਿਗਰੀ ਘੱਟ ਹੈ। ਜਿਸ ਨੂੰ ਲੈ ਕੇ ਮੌਸਮ ਵਿਗਿਆਨੀ ਵੱਲੋਂ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ ਉਹਨਾਂ ਨੇ ਦੱਸਿਆ ਕਿ ਦਿਨ ਅਤੇ ਰਾਤ ਦੇ ਤਾਪਮਾਨ ਆਮ ਨਾਲੋਂ ਘੱਟ ਚੱਲ ਰਹੇ ਹਨ।
ਖਾਸ ਤੌਰ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਦਰਜ ਕੀਤਾ ਗਿਆ ਹੈ ਉਹਨਾਂ ਨੇ ਕਿਹਾ ਕਿ ਲਗਾਤਾਰ ਬਦਲ ਰਹੇ ਮੌਸਮ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਆਪਣੀ ਸਿਹਤ ਦਾ ਧਿਆਨ ਰੱਖਣ ਉੱਥੇ ਹੀ ਉਹਨਾਂ ਨੇ ਮੌਸਮ ਨੂੰ ਕਣਕ ਦੀ ਬਜਾਈ ਦੇ ਅਨਕੂਲ ਦੱਸਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਖੁਸ਼ਕ ਮੌਸਮ ਰਹਿਣ ਦੀ ਉਮੀਦ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
