Htv Punjabi
Crime Punjab Religion Video

ਲੋਕਾਂ ਦੀ ਘਟੀਆਂ ਕਰਤੂਤ ਦੇਖ ਭੜਕੇ ਸਿੰਘ !

ਅੰਮ੍ਰਿਤਸਰ ਚ ਕੂੜੇ ਵਾਲੀ ਗੱਡੀ ਵਿੱਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ
ਗੱਡੀ ਡਰਾਈਵਰ ਵੱਲੋਂ ਗੁਰਦੁਆਰਾ ਵਿਖੇ ਦਿੱਤੇ ਗੁਟਕਾ ਸਾਹਿਬ ਤੇ ਪੋਥੀਆ ਦੇ ਅੰਗ
ਗੁਰੂ ਮਰਯਾਦਾ ਦੀ ਬੇਅਦਬੀ ‘ਤੇ ਭੜਕੇ ਸਿੱਖ ਆਗੂ
ਮਾਮਲੇ ਦੀ ਪੁਲਿਸ ਵੱਲੋਂ ਜਾਂਚ ਜਾਰੀ
ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਕੂੜੇ ਵਾਲੀ ਗੱਡੀ ‘ਚ ਗੁਟਕਾ ਸਾਹਿਬ ਦੇ ਅੰਗ ਮਿਲਣ ਮਾਮਲੇ ਨੇ ਸਿੱਖ ਸੰਗਤ ‘ਚ ਰੋਸ ਪੈਦਾ ਕਰ ਦਿੱਤਾ ਹੈ। ਕੂੜੇ ਵਾਲੀ ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਗੁਰਦੁਆਰੇ ਵਿੱਚ ਜਮ੍ਹਾਂ ਕਰਵਾਏ, ਪਰ ਗੁਰਦੁਆਰੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਮਿਲਣ ਤੋਂ ਇਨਕਾਰ ਕਰ ਦਿੱਤਾ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਦੀ ਬੇਅਦਬੀ ਮੰਨਦਿਆਂ ਥਾਣਾ ਰਣਜੀਤ ਐਵਨਿਊ ਵਿੱਚ ਰੋਸ ਜਤਾਇਆ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਾਂਚ ਜਾਰੀ ਹੈ

ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੂੜੇ ਵਾਲੀ ਗੱਡੀ ਵਿੱਚ ਗੁਟਕਾ ਸਾਹਿਬ ਦੇ ਅੰਗ ਮਿਲੇ। ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿੱਚ ਜਮ੍ਹਾਂ ਕਰਵਾਏ, ਪਰ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਅਜਿਹਾ ਕੁਝ ਨਹੀਂ ਪਹੁੰਚਿਆ ਅਤੇ ਸੀਸੀਟੀਵੀ ਕੈਮਰੇ ਵੀ ਨਾ ਚਲਣ ਦੀ ਗੱਲ ਕਹੀ। ਇਸ ਮਾਮਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਜਿਵੇਂ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਅਤੇ ਹੋਰ ਸੰਗਠਨਾਂ ਨੇ ਗੰਭੀਰ ਰੋਸ ਜਤਾਇਆ। ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇ ਜਿੰਮੇਵਾਰਾਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਨਿਹੰਗ ਸਿੰਘ ਬਾਬਾ ਪਾਰਸ ਅਤੇ ਮਨਦੀਪ ਸਿੰਘ ਸਿੱਖ ਆਗੂਆਂ ਨੇ ਮੀਡੀਆ ਰਾਹੀਂ ਪ੍ਰਸ਼ਾਸਨ ਨੂੰ ਸਿੱਧਾ ਸੰਦੇਸ਼ ਦਿੰਦਿਆਂ ਕਿਹਾ ਕਿ ਇਹ ਗੱਲ ਸਿਰਫ ਸਿੱਖਾਂ ਦੀ ਨਹੀਂ, ਸਾਰੇ ਜਗਤ ਦੀ ਮਰਯਾਦਾ ਨਾਲ ਜੁੜੀ ਹੋਈ ਹੈ। ਜਥੇਬੰਦੀਆਂ ਵਲੋਂ ਇਲਜ਼ਾਮ ਲਗਾਇਆ ਗਿਆ ਕਿ ਇਹ ਅੰਗ ਕਿਸੇ ਨੇ ਜਾਣਬੁੱਝ ਕੇ ਘਰ ਦੇ ਕੂੜੇ ਵਿਚ ਸੁੱਟੇ ਹਨ, ਜੋ ਕਿ ਸਿੱਧੀ ਤੌਰ ਤੇ ਬੇਅਦਬੀ ਹੈ। ਜਦੋਂ ਕੂੜਾ ਸੁੱਟਣ ਵੇਲੇ ਗੱਡੀ ਦੇ ਡਰਾਈਵਰ ਨੂੰ ਇਸ ਦੀ ਜਾਣਕਾਰੀ ਹੋਈ ਤਾਂ ਉਸ ਵੱਲੋਂ ਗੁਟਕਾ ਸਾਹਿਬ ਦੇ ਅੰਗ ਅਤੇ ਪੋਥੀਆਂ ਰਣਜੀਤ ਐਵਨਿਊ ਡੀ ਬਲਾਕ ਦੇ ਗੁਰਦੁਆਰਾ ਸਾਹਿਬ ਵਿਖੇ ਕਿਸੇ ਸੰਗਤ ਨੂੰ ਦਿੱਤੇ ਜਾਣ ਦੀ ਵੀ ਗੱਲ ਸਾਹਮਣੇ ਆਈ, ਪਰ ਉਹ ਵਿਅਕਤੀ ਕੌਣ ਸੀ, ਇਸ ਦੀ ਪੁਸ਼ਟੀ ਨਹੀਂ ਹੋ ਸਕੀ।

ਦੂਜੇ ਪਾਸੇ ਥਾਣਾ ਰਣਜੀਤ ਐਵਨਿਊ ਦੇ ਥਾਣਾ ਮੁਖੀ ਰੋਬਿਨ ਹੰਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਗੁਟਕਾ ਸਾਹਿਬ ਦੇ ਅੰਗ ਬਰਾਮਦ ਹੋਏ ਹਨ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਅੰਗ ਕਿੱਥੋਂ ਆਏ ਤੇ ਕਿਸ ਨੇ ਸੁੱਟੇ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਸਿਰਫ ਇੱਕ ਧਰਮਕ ਮਾਮਲਾ ਨਹੀਂ, ਇਹ ਸਾਰਿਆਂ ਦੀ ਆਸਥਾ ਅਤੇ ਮਰਯਾਦਾ ਨਾਲ ਜੁੜੀ ਹੋਈ ਗੰਭੀਰ ਘਟਨਾ ਹੈ। ਇਸ ਮਾਮਲੇ ਦੀ ਨਿਰਪੱਖ ਜਾਂਚ ਅਤੇ ਜਿੰਮੇਵਾਰਾਂ ਦੀ ਪਛਾਣ ਸਿੱਖ ਕੌਮ ਦੇ ਭਰੋਸੇ ਲਈ ਜ਼ਰੂਰੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਚਕਮਾਂ ਦੇਕੇ ਮੁੰਡਾ ਵੜ੍ਹਿਆ ਬੈਂਕ ‘ਚ ਜੇਕਰ ਨਾ ਪੈਂਦਾ ਧਿਆਨ ਤਾਂ ਕਰ ਦੇਣਾ ਸੀ ਬੈਂਕ ਖਾਲੀ

htvteam

ਭਾਜਪਾ ਉਮੀਦਵਾਰ ਚੜਿਆ ਕਿਸਾਨਾਂ ਦੇ ਧੱਕੇ, ਦੇਖੋ ਸੀਨ

htvteam

ਮਕਾਨ ਸੀਲ ਕਰਨ ਆਈ ਟੀਮ ਨੇ ਅੰਦਰ ਦਾ ਨਜ਼ਾਰਾ ਦੇਖਿਆ ਤਾਂ ਰਹਿ ਗਈ ਦੰਗ, ਬੇੜੀਆਂ ਨਾਲ ਬੰਨਿਆ ਮਿਲਿਆ ਬਜ਼ੁਰਗ

Htv Punjabi

Leave a Comment