ਲੋਕ ਇਨਸਾਫ਼ ਪਾਰਟੀ (LIP) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦੇ ਇੱਛੁਕ ਹਨ।
ਬੈਂਸ ਅੱਜ ਬਾਘਾਪੁਰਾਣਾ ਵਿਖੇ ਸਮੂਹ ਵਰਗਾਂ ਦੇ ਨੁਮਾਇੰਦਿਆਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਹੋਏ ਸਨ। ਐਲਆਈਪੀ ਦੇ ਨੁਮਾਇੰਦਿਆਂ ਨੇ ਚੱਲ ਰਹੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਵਜੋਂ ਦੋ ਮਿੰਟ ਦਾ ਮੌਨ ਰੱਖਿਆ।
ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਚੰਗੇ ਕੰਮਾਂ ਦੀ ਤਾਰੀਫ ਤਾਂ ਕੀਤੀ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕੀਤੀ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਵੀ ਹਾਜ਼ਰ ਸਨ।