ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਵਿਖੇ ਜੇਲ੍ਹ ਵਿੱਚ ਬੰਦ ‘ਆਪ’ ਆਗੂ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਅਦਾਲਤ ਵਿੱਚ ਪੇਸ਼ ਹੋਏ। ਪੇਸ਼ੀ ਮਗਰੋਂ ਉਨ੍ਹਾਂ ਮਜ਼ਾਕੀਆ ਲਹਿਜੇ ਵਿੱਚ ਕਿਹਾ ਗਿਆ ਕਿ ਜਿੱਥੇ ਸੰਜੇ ਸਿੰਘ ਨੂੰ ਉਹ ਪਹੁੰਚਾਉਣਾ ਚਾਹੁੰਦੇ ਸਨ ਉੱਥੇ ਪਹਿਲਾਂ ਹੀ ਉਹ ਆਪਣੇ ਕਰਮਾਂ ਕਰਕੇ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤਾਂ ਪਹਿਲਾਂ ਹੀ ਉਨ੍ਹਾਂ ਤੋਂ ਹੱਥ ਜੋੜ ਕੇ ਮੁਆਫੀ ਮੰਗ ਚੁੱਕੇ ਸਨ ਅਤੇ ਹੁਣ ਸੰਜੇ ਸਿੰਘ ਦੀ ਵਾਰੀ ਸੀ ਪਰ ਉਸ ਨੂੰ ਪਹਿਲਾਂ ਹੀ ਈਡੀ ਨੇ ਜੇਲ੍ਹ ਵਿੱਚ ਡੱਕ ਦਿੱਤਾ ਹੈ।
ਸੋ ਦੱਸ ਦੀਏ ਕਿ ਅੱਜ ਜੇਲ੍ਹ ਚ ਬੰਦ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਪਾਏ ਗਏ ਮਾਣਹਾਨੀ ਦੇ ਮਾਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………