ਵੈਟਨਰੀ ਸਟੂਡੈਂਟ ਯੂਨੀਅਨ ਵੱਲੋਂ ਬੂਟ ਪਾਲਿਸ਼ ਕਰਕੇ ਕੀਤਾ ਰੋਸ
ਨਿੰਬੂ ਪਾਣੀ ਅਤੇ ਚਾਹ ਵੇਚ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਕਿਹਾ ਲੰਬੇ ਸਮੇਂ ਤੋਂ ਕਰ ਰਹੇ ਸੰਘਰਸ ਸਰਕਾਰ ਨਹੀਂ ਕਰ ਰਹੀ ਸੁਣਵਾਈ
ਇੱਕ ਸਮਾਨ ਭੱਤੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ
ਲੁਧਿਆਣਾ ਗੁਰੂ ਅੰਗਦ ਦੇਵ ਵੈਟਨਰੀ ਐਨੀਮਲ ਸਾਈਸ ਯੂਨੀਵਰਸਿਟੀ ਦੇ ਵੈਟਰਨਰੀ ਵੀ ਸਟੂਡੈਂਟ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇੱਕ ਸਮਾਨ ਭੱਤੇ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ 33 ਦਿਨਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਪਿਛਲੇ ਕੀ ਤਿੰਨ ਦਿਨਾਂ ਤੋਂ ਚਾਰ ਵਿਦਿਆਰਥੀ ਭੁੱਖ ਹੜਤਾਲ ਉੱਪਰ ਬੈਠੇ ਹਨ।
ਅੱਜ ਵਿਦਿਆਰਥੀਆਂ ਵੱਲੋਂ ਬੂਟ ਪਾਲਿਸ਼ ਕਰ ,, ਨਿੰਬੂ ਪਾਣੀ ਅਤੇ ਚਾਹ ਵੇਚ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਮੰਗ ਕਰਨ ਤੇ ਵੀ ਸਰਕਾਰ ਵੱਲੋਂ ਉਹਨਾਂ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ ਇਨਾ ਹੀ ਨਹੀਂ ਉਹਨਾਂ ਦੀ ਮੈਨੇਜਮੈਂਟ ਵੱਲੋਂ ਵੀ ਉਹਨਾਂ ਦੀ ਸਾਰ ਨਹੀਂ ਲਈ ਜਾ ਰਹੀ ਜਿਸਦੇ ਚਲਦਿਆਂ ਮਜਬੂਰੀ ਬੱਸ ਉਹਨਾਂ ਨੂੰ ਵੱਲੋਂ ਇਸ ਤਰ੍ਹਾਂ ਦਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਅਤੇ ਭੁੱਖ ਹੜਤਾਲ ਤੋਂ ਬਾਅਦ ਹੁਣ ਉਹ ਮਰਨ ਵਰਤ ਤੇ ਬੈਠਣ ਲਈ ਮਜਬੂਰ ਹੋ ਜਾਣਗੇ ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
