Htv Punjabi
Punjab

ਵੱਡੀ ਖ਼ਬਰ: ਮਾਨ ਸਰਕਾਰ ਨੇ ਮੰਤਰੀਆਂ ਨੂੰ ਦਿੱਤੇ ਮੰਤਰਾਲੇ, ਦੇਖੋ ਕੌਣ ਗ੍ਰਹਿ ਮੰਤਰੀ, ਕੌਣ ਖ਼ਜ਼ਾਨਾ ਮੰਤਰੀ ਤੇ ਕੌਣ ਸਿੱਖਿਆ ਮੰਤਰੀ

ਸਭ ਤੋਂ ਮਹੱਤਵਪੂਰਨ ਗ੍ਰਹਿ ਅਤੇ ਕਰ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੀ ਰਹੇਗਾ। ਹਰਪਾਲ ਚੀਮਾ ਨੂੰ ਪੰਜਾਬ ਦਾ ਨਵਾਂ ਵਿੱਤ ਮੰਤਰੀ ਬਣਾਇਆ ਗਿਆ ਹੈ। ਸਭ ਤੋਂ ਵੱਧ ਚੁਣੌਤੀ ਵਾਲਾ ਸਿੱਖਿਆ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤਾ ਗਿਆ ਹੈ। ਹਰਜੋਤ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਬਣਾਇਆ ਗਿਆ ਹੈ।
ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ। ਡਾ: ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਬਣਾਇਆ ਗਿਆ ਹੈ। ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ।
ਬ੍ਰਹਮਸ਼ੰਕਰ ਜ਼ਿੰਪਾ ਨੂੰ ਜਲ ਸਪਲਾਈ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਬਣਾਇਆ ਗਿਆ ਹੈ। ਸਿਹਤ ਵਿਭਾਗ ਡਾ: ਵਿਜੇ ਸਿੰਗਲਾ ਨੂੰ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਬਣਾਇਆ ਗਿਆ ਹੈ। ਮੰਤਰੀਆਂ ਦੇ ਨਾਲ-ਨਾਲ ਕੁਝ ਹੋਰ ਵਿਭਾਗ ਵੀ ਦਿੱਤੇ ਗਏ ਹਨ। ਇਸ ਸਬੰਧੀ ਸਰਕਾਰ ਵੱਲੋਂ ਰਸਮੀ ਐਲਾਨ ਹੋਣਾ ਬਾਕੀ ਹੈ।

Related posts

ਟਰੈਕਟਰ ਰੈਲੀ `ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

htvteam

ਪੁਰਾਣੇ ਦਿਨ 48 ਘੰਟਿਆਂ ‘ਚ ਯਾਦ ਆਉਣ ਲਗਾ ਦਿੰਦੀ ਹੈ ਰਸਭਰੀ

htvteam

ਧਾਰਮਿਕ ਥਾਂਵਾਂ ‘ਤੇ ਲੰਗਰ ਤੇ ਪ੍ਰਸਾਦਿ ਵਰਤਾਉਣ ਸਬੰਧੀ ਉੱਠੇ ਵਿਵਾਦ ਦੌਰਾਨ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਵੱਡੇ ਹੁਕਮ

Htv Punjabi