Htv Punjabi
Punjab Video

ਵੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਦਾ ਖਦਸ਼ਾ

ਜਾਣਕਾਰੀ ਮੁਤਾਬਕ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਹੀ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਲੇਵਾਲਾ ਦੇ ਪਰਿਵਾਰ ‘ਤੇ ਹਮਲਾ ਕੀਤਾ ਜਾ ਸਕਦਾ ਹੈ। ਕਾਬਿਲੇਗ਼ੌਰ ਹੈ ਕਿ ਸਿੱਧੂ ਮਸੇਵਾਲਾ ਦੇ ਪਿਤਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਸਕਿਉਰਟੀ ਵਧਾਈ ਗਈ ਸੀ। ਤੇ ਹੁਣ ਸਿੱਧੂ ਮੂਸੇਵਾਲ ਦੇ ਘਰ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਘਰ ਦੇ ਬਾਹਰ ਐਲਐਮਜੀ ਸਮੇਤ ਕਰਮੀ ਤਾਇਨਾਤ ਕੀਤੇ ਗਏ ਹਨ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਮਾਨਸਾ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ 7 ਦੋਸ਼ੀਆਂ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ‘ਚ ਰੇਕੀ ਕਰਨ ਵਾਲੇ ਮਨਦੀਪ ਤੂਫਾਨ, ਮਨੀ ਰਈਆ, ਸ਼ੂਟਰ ਦੀਪਕ ਮੁੰਡੀ ਅਤੇ ਜਗਤਾਰ ਸਿੰਘ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਏ ਹਨ।

Related posts

ਮੇਲੇ ਚ ਪਈਆਂ ਭਾਜੜਾਂ! ਸਰਪੰਚ ਤੇ ਦਾਗੀਆਂ ਗੋਲੀਆਂ ?

htvteam

ਲਗਾਤਾਰ 10 ਦਿਨ ਇਸ ਢੰਗ ਨਾਲ ਖਾਓ ਦਰੱਖਤਾਂ ਨਾਲ ਲੱਗੇ ਚਾਕਲੇਟ; ਵੈਦ ਜੀ ਤੋਂ ਸੁਣੋ

htvteam

ਲਾਪਤਾ ਹੋਈਆਂ ਤਿੰਨ ਨਾਬਾਲਗ ਲੜਕੀਆਂ ਬਾਰੇ ਖੁਲਾਸਾ

htvteam

Leave a Comment