ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਸ਼੍ਰੋਮਣੀ ਕਮੇਟੀ ਦੀਆਂ ਆ ਰਹੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇੱਥੇ ਪਾਰਟੀ ਦੇ ਸਰਪ੍ਰਸਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਵਿਚ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 21 ਅਕਤੂਬਰ ਤੋਂ 15 ਨਵੰਬਰ ਤੱਕ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਵੋਟਰਾਂ ਦੀ ਰਜਿਸਟਰੇਸ਼ਨ ਹੋ ਰਹੀ ਹੈ। ਉਹਨਾਂ ਕਿਹਾ ਕਿ ਗੁਰਸਿੱਖੀ ਸਰੂਪ ਵਾਲੇ 21 ਸਾਲ ਤੋਂ ਵੱਡੇ ਵੋਟਰ ਆਪਣੀਆਂ ਵੋਟਾਂ ਜ਼਼ਰੂਰ ਬਣਵਾਉਣ। ਉਹਨਾਂ ਕਿਹਾ ਕਿ ਜਿੰਨੀ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾ ਸਕਦੀਆਂ ਹਨ, ਬਣਾਉਣੀਆਂ ਚਾਹੀਦੀਆਂ ਹਨ।
ਜ਼ਿਕਰ ਯੋਗ ਹੈ ਕਿ ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਪਰ ਹੁਣ ਚੀਫ ਕਮਿਸ਼ਨਰ ਗੁਰੂੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਤਿਆਰ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। 21 ਅਕਤੂਬਰ 2023 ਨੂੰ ਵੋਟਰ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ ਜੋ ਕਿ 15 ਨਵੰਬਰ ਤੱਕ ਚੱਲੇਗੀ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….