Htv Punjabi
Punjab Religion Video

ਸਿਆਸਤਦਾਨਾਂ ਦੀ ਭੇਂਟ ਚੜਿਆ ਸਿੰਘਾਂ ਦੀ ਰਿਹਾਈ ਦਾ ਮੁੱਦਾ

ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਉੱਚ ਪਧਰੀ ਬੈਠਕ ਕੀਤੀ ਗਈ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਸੰਦਰਭ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣ ਲਈ ਪ੍ਰਿਆਸ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਬੈਠਕ ਦੇ ਵਿੱਚ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੇਂਦਰ ਸਰਕਾਰ ਐਸਜੀਪੀਸੀ ਵੱਲੋਂ ਦਾਇਰ ਕੀਤੀ ਗਈ ਯਾਚਿਕਾ ਨੂੰ 31 ਦਸੰਬਰ 2023 ਤੱਕ ਅਮਲ ਵਿੱਚ ਨਹੀਂ ਲਿਆਂਦਾ ਤਾਂ ਯਾਚਿਕਾ ਵਾਪਸ ਲੈ ਲਈ ਜਾਵੇਗੀ।ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਦੇ ਵਿੱਚ ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਵੀਂ ਦਿੱਲੀ, ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਵਾਣਾ,ਵਿਰਸਾ ਸਿੰਘ ਵਲਟੋਹਾ ਮੈਂਬਰ ਹਨ। ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਣਗੇ। ਪਰ ਹਰਮੀਤ ਸਿੰਘ ਕਾਲਕਾ ਦੇ ਵੱਲੋਂ ਵਿਰਸਾ ਸਿੰਘ ਬਲਟੋਹਾ ਨੂੰ ਕਮੇਟੀ ਦਾ ਮੈਂਬਰ ਬਣਾਉਣ ਨੂੰ ਲੈ ਕੇ ਸਵਾਲ ਚੁੱਕੇ ਨੇ ਕਿਹਾ ਕਿ ਹੁਣ ਤੱਕ ਬੰਦੀ ਸਿੰਘਾਂ ਦਾ ਮੁੱਦਾ ਸਿਆਸਤ ਦੀ ਭੇਂਟ ਚੜਿਆ ਤੇ ਵਿਰਸਾ ਸਿੰਘ ਬਲਟੋਹਾ ਸਿਆਸੀ ਪਾਰਟੀ ਨਾਲ ਸੰਬੰਧਿਤ ਨਹੀਂ ਤੇ ਉਹਨਾਂ ਨੂੰ ਮੈਂਬਰ ਬਣਾਇਆ ਗਿਆ ਇਸ ਦੇ ਵਿਚਾਰ ਕੀਤਾ ਜਾਵੇ। ਅਸਿੱਧੇ ਤੌਰ ਤੇ ਕਾਲਕਾ ਨੇ ਬਲਟੋਹਾ ਨੂੰ ਪੰਜ ਮੈਂਬਰੀ ਕਮੇਟੀ ਚੋਂ ਬਾਹਰ ਕਰਨ ਦੇ ਸੰਕੇਤ ਦਿੱਤੇ ਨੇ,,,,,,,,

ਖੈਰ ਹੁਣ ਦੇਖਣਾ ਹੋਵੇਗਾ ਕਿ ਬੰਦੀ ਸਿੰਘਾਂ ਦੇ ਇਸ ਮਾਮਲੇ ਦੇ ਉੱਤੇ ਸਰਕਾਰ ਵੱਲੋਂ ਕੀ ਫੈਸਲਾ ਲਿਆ ਜਾਵੇਗਾ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…………

Related posts

ਆਹ ਦੇਖਲੋ ਚੌਂਕ ਚ ਖੜ੍ਹਕੇ ਮੁੰਡੇ ਕਰ ਰਹੇ ਸੀ ਗ਼ਲਤ ਕੰਮ

htvteam

ਹੁਣੇ ਹੁਣੇ ਵਾਪਰਿਆ ਭਿਆਨਕ ਸੜਕ ਹਾਦਸਾ

htvteam

ਨਿੱਕੇ ਸਿੱਧੂ ਨੂੰ ਚੁੱਕਕੇ ਰੋਂਦੀ ਰਹੀ ਮੁਸੇਵਾਲੇ ਦੀ ਮਾਂ, ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ

htvteam

Leave a Comment