Htv Punjabi
Punjab

ਸਿਮਰਜੀਤ ਸਿੰਘ ਬੈਂਸ ਸਮੇਤ 6 ਹੋਰਾਂ ‘ਤੇ ਬਲਾਤਕਾਰ ਦੇ ਮਾਮਲੇ ‘ਚ ਚਾਰਜਸ਼ੀਟ ਦਾਖ਼ਲ

44 ਸਾਲਾ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਬਲਾਤਕਾਰ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ, ਅਤੇ ਛੇ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਸਥਾਨਕ ਪੁਲਿਸ ਨੇ ਐਫਆਈਆਰ ਦਰਜ ਕਰਨ ਵਿੱਚ ਕਾਫ਼ੀ ਸਮਾਂ ਲਿਆ।

16 ਨਵੰਬਰ 2020 ਨੂੰ ਔਰਤ ਨੇ ਵਿਧਾਇਕ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ ਅਤੇ ਗੋਗੀ ਸ਼ਰਮਾ ਵਿਰੁੱਧ ਐਫਆਈਆਰ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਦਰਖਾਸਤ ਦਿੱਤੀ ਸੀ। ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ‘ਤੇ ਵੀ ਬੈਠ ਗਈ। ਜਦੋਂ ਐਫਆਈਆਰ ਦਰਜ ਨਹੀਂ ਹੋਈ ਤਾਂ ਔਰਤ ਨੇ ਅਦਾਲਤ ਦਾ ਰੁਖ ਕੀਤਾ। ਪਰ ਜੁਡੀਸ਼ੀਅਲ ਮੈਜਿਸਟਰੇਟ ਪਲਵਿੰਦਰ ਸਿੰਘ ਦੀ ਅਦਾਲਤ ਨੇ ਉਸ ਨੂੰ ਅਦਾਲਤ ਵਿੱਚ ਗਵਾਹੀ ਦੇਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ, ਉਸਨੇ ਵਧੀਕ ਸੈਸ਼ਨ ਜੱਜ ਰਾਜ ਕੁਮਾਰ ਗਰਗ ਦੀ ਅਦਾਲਤ ਵਿੱਚ ਇੱਕ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ, ਜਿਸ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ।

Related posts

ਪਤੀ ਪਤਨੀ ਕਰਦੇ ਸੀ ਅਜਿਹਾ ਗਲਤ ਕੰਮ, ਪਿਆ ਛਾਪਾ

htvteam

ਆਹ ਨਵੇਂ ਸਰਪੰਚ ਨੇ ਕਿਹੜਾ ਇਸ਼ਾਰਾ ਕਰਤਾ

htvteam

ਆਹ ਦੇਖੋ ਪੰਜਾਬ ‘ਚ ਬਣੀ ਨਵੀਂ ਹਰੇ ਰੰਗ ਦੀ ਸੜਕ

htvteam