ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਵੱਲੋਂ ਉਹਨਾਂ ਦੇ ਘਰ ਤੋਂ ਐਨਡੀਪੀਐਸ ਐਕਟ ਦੇ 8 ਸਾਲ ਪੁਰਾਣੇ ਮਾਮਲੇ ਵਿੱਚ ਬੀਤੇ ਦਿਨੀ ਗ੍ਰਿਫਤਾਰ ਕੀਤਾ ਗਿਆ ਸੀ,, ਜਿਨਾਂ ਨੂੰ ਮਾਨਯੋਗ ਅਦਾਲਤ ਵੱਲੋਂ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਤੇ ਮਾਨਯੋਗ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਤੇ ਸ੍ਰੀ ਮੁਕਤਸਰ ਸਾਹਿਬ ਜੇਲ ਵਿੱਚ ਭੇਜਿਆ ਗਿਆ ਜਿੱਥੇ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀ ਅਤਿ ਸੁਰੱਖਿਤ ਜੇਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਭੇਜ ਦਿੱਤਾ ਗਿਆ।
ਦੇਰ ਰਾਤ 10:15 ਤੇ ਜਲਾਲਾਬਾਦ ਪੁਲਿਸ ਦੀ ਸੁਰੱਖਿਆ ਅਧੀਨ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਭੇਜਿਆ ਗਿਆ। ਜੇਲ ਵਿੱਚ ਜਾਣ ਲੱਗੇ ਸੁਖਪਾਲ ਸਿੰਘ ਖਹਿਰਾ ਦੇ ਚਿਹਰੇ ਤੇ ਮਾਯੂਸੀ ਨਹੀਂ ਸੀ ਪੱਤਰਕਾਰਾਂ ਵੱਲੋਂ ਜਦੋਂ ਉਹਨਾਂ ਨੂੰ ਸਵਾਲ ਕੀਤਾ ਤਾਂ ਉਨਾਂ ਵੱਲੋ ਹੱਥ ਹਿਲਾਇਆ ਗਿਆ, ਕਿਉਂਕਿ ਪੁਲਿਸ ਮੁਲਾਜ਼ਮਾਂ ਵੱਲੋਂ ਗੱਡੀ ਦਾ ਸ਼ੀਸ਼ਾ ਬੰਦ ਰੱਖਿਆ ਗਿਆ ਸੀ।
ਜ਼ਿਕਰਯੋਗ ਹੈ ਕੀ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਨੇਤਾ ਇਸ ਜੇਲ ਵਿੱਚ ਨਿਆਇਕ ਹਿਰਾਸਤ ਤੇ ਰਹਿ ਚੁੱਕੇ ਹਨ। ਜਿਸ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਵੀ ਨਾਭਾ ਦੀ ਨਵੀਂ ਜਿਲਾ ਜੇਲ ਵਿੱਚ ਰਹੇ ਹਨ। ਦੱਸ ਦੀਏ ਸੁਖਪਾਲ ਸਿੰਘ ਖਹਿਰਾ ਵੀ ਹੁਣ 14 ਦਿਨ ਤੱਕ ਨਾਭਾ ਦੀ ਨਵੀਂ ਜਿਲ੍ਹਾ ਜੇਲ ਵਿੱਚ ਰਹਿਣਗੇ ਜਿੱਥੇ ਆਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਕਈ ਸੀਨੀਅਰ ਲੀਡਰ ਉਨਾਂ ਨਾਲ ਮੁਲਾਕਾਤ ਕਰਨ ਆ ਸਕਦੇ ਹਨ।,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….
