ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਤੇ ਟਵੀਟ ਕਰਕੇ ਕਿਹਾ ਕਿ ਮੈਂ ਉਨ੍ਹਾਂ ਨੂੰ ਸਫਲਤਾ ਲਈ ਆਪਣੀ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਮੈਨੂੰ ਪੂਰਾ ਯਕੀਨ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।
previous post