Htv Punjabi
Punjab

ਸੂਬੇ ਭਰ ਦੇ ਮੁਲਾਜ਼ਮ ਸਰਕਾਰ ਦੇ ਖ਼ਿਲਾਫ਼ ਸੜਕਾਂ ਤੇ ਉਤਰ ਆਏ !

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਪੇਸ਼ ਕਰਨ ਤੋਂ ਬਾਅਦ ਸੂਬੇ ਭਰ ਦੇ ਮੁਲਾਜ਼ਮ ਸਰਕਾਰ ਦੇ ਖ਼ਿਲਾਫ਼ ਸੜਕਾਂ ਤੇ ਉਤਰ ਆਏ ਹਨ । ਜਿਸ ਦੇ ਤਹਿਤ ਨਾਭਾ ਵਿਖੇ ਸਿਹਤ ਵਿਭਾਗ ਅਤੇ ਤਹਿਸੀਲ ਕੰਪਲੈਕਸ ਦੇ ਮੁਲਾਜ਼ਮਾਂ ਵੱਲੋਂ ਨਾਭਾ ਦੇ ਮੁੱਖ ਚੌਕ ਬੋੜਾ ਗੇਟ ਵਿਖੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਛੇਵੇਂ ਪੇ ਕਮਿਸ਼ਨ ਵਿੱਚ ਸੋਧ ਕਰਨ ਦੀ ਅਪੀਲ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 29 ਜੁਲਾਈ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 19 ਜੁਲਾਈ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕੈਪਟਨ ਸਰਕਾਰ ਨੂੰ ਮੁਲਾਜ਼ਮ ਭਾਈਚਾਰਾ ਚੱਲਦਾ ਕਰੇਂਗਾ ।

ਇਕ ਪਾਸੇ ਜਿਥੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਮਹਿੰਗਾਈ ਸੱਤਵੇਂ ਆਸਮਾਨ ਤੇ ਹੈ ਉੱਥੇ ਦੂਜੇ ਪਾਸੇ ਕੈਪਟਨ ਸਰਕਾਰ ਵੱਲੋਂ ਛੇਵੇਂ ਪੇ ਕਮਿਸ਼ਨ ਨੂੰ ਪੇਸ਼ ਕਰ ਕੇ ਮੁਲਾਜ਼ਮਾਂ ਦਾ ਕਚੂੰਬਰ ਕੱਢ ਦਿੱਤਾ ਹੈ । ਛੇਵੇਂ ਪੇ ਕਮਿਸ਼ਨ ਤੋਂ ਬਾਅਦ ਜਿੱਥੇ ਸਿਹਤ ਵਿਭਾਗ ਦੇ ਡਾਕਟਰ ਅਤੇ ਵੱਖ ਵੱਖ ਮੁਲਾਜ਼ਮ ਹੜਤਾਲ ਤੇ ਚੱਲ ਰਹੇ ਹਨ ਉਥੇ ਹੀ ਤਹਿਸੀਲ ਕੰਪਲੈਕਸ ਦੇ ਮੁਲਾਜ਼ਮ ਵੀ ਲਗਾਤਾਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ । ਨਾਭਾ ਵਿਖੇ ਵੱਖ ਵੱਖ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਨਾਭਾ ਦੇ ਮੁੱਖ ਚੌਕ ਬੋੜਾ ਗੇਟ ਵਿਖੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਚੌਕ ਬੋੜਾ ਗੇਟ ਵਿਖੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।

ਇਸ ਮੌਕੇ ਤੇ ਸੂਬਾ ਪ੍ਰਧਾਨ ਰਾਜ ਫਾਰਮੇਸੀ ਯੂਨੀਅਨ ਨਰਿੰਦਰ ਸ਼ਰਮਾ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੇ ਐਮਐਲਏ ਪੰਜ ਪੰਜ ਛੇ ਛੇ ਪੈਨਸ਼ਨਾਂ ਲੈ ਰਹੇ ਹਨ ਅਤੇ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੀ ਕਟੌਤੀ ਕੀਤੀ ਜਾ ਰਹੀ ਹੈ ਅਤੇ ਜਿਸ ਕਰਕੇ ਲਗਾਤਾਰ ਸੂਬੇ ਭਰ ਦੇ ਮੁਲਾਜ਼ਮ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ । ਉਨ੍ਹਾਂ ਕਿਹਾ ਕਿ ਅਸੀਂ 29 ਜੁਲਾਈ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਅਤੇ 19 ਜੁਲਾਈ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਛੇਵੇਂ ਪੇ ਕਮਿਸ਼ਨ ਵਿੱਚ ਸੋਧ ਨਹੀਂ ਕਰਦੀ ਉਦੋਂ ਤਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ ।

Related posts

ਸਿੱਧੂ ਦੇ ਖਾਸਮਖ਼ਾਸ ਕੌਂਸਲਰ ਪੁੱਤ ਨੇ ਅੰਨੇਵਾਹ ਤਾੜ ਤਾੜ ਚਲਾਈਆਂ ਗੋਲ਼ੀਆਂ

htvteam

ਭਲਾ ! ਸਾਇਕਲ ਚਲਾਉਂਦੇ ਬੰਦੇ ਨੂੰ ਐਵੇਂ ਵੀ ਆ ਸਕਦੀ ਹੈ ਮੌਤ

htvteam

ਜਾਣੋ, ਕੁੜੀ ਨੇ ਗੁਰਸਿੱਖ ਮੁੰਡੇ ਦੀ ਦਾੜੀ ਨੂੰ ਕਿਉਂ ਪਾਇਆ ਹੱਥ, ਫੇਰ ਮੁੰਡੇ ਨੇ ਕੁੜੀ ਨੂੰ ਕਿਵੇਂ ਸਿਖਾਇਆ ਸਬਕ, ਵੀਡੀਓ ਸਬੰਧੀ ਸਾਰੇ ਜਵਾਬ ਕੱਢ ਲਿਆਇਆ ਐਚਟੀਵੀ ਪੰਜਾਬੀ

Htv Punjabi