ਦੇਸ਼ ਅੰਦਰ ਸ਼ੋਸਲ ਮੀਡੀਆ ਦੇ ਰਾਹੀਂ ਜਿਥੇ ਲੋਕਾਂ ਵੱਲੋਂ ਚੰਗੇ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਅੱਜ ਦੀ ਨੌਜਵਾਨੀ ਨੇ ਸ਼ੋਸਲ ਮੀਡੀਆ ਨੂੰ ਆਸ਼ਕੀ ਕਰਨ ਦਾ ਇੱਕ ਜਰੀਆ ਬਣਾ ਲਿਆ ਹੈ। ਕਈਆ ਨੂੰ ਸ਼ੋਸਲ ਮੀਡੀਆ ਦਾ ਪਿਆਰ ਪਾਰ ਲਗਾ ਰਿਹਾ ਹੈ। ਅਤੇ ਕਈਆ ਨੂੰ ਇਹ ਸ਼ੋਸਲ ਮੀਡੀਆ ਕੁੱਟ ਵੀ ਪਵਾ ਰਿਹਾ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਤੋਂ ਜਿਥੇ ਇੱਕ ਨੌਜਵਾਨ ਨੂੰ ਸ਼ੋਸਲ ਮੀਡੀਆ ਤੇ ਆਸ਼ਕੀ ਕਰਨੀ ਐਨੀ ਮਹਿੰਗੀ ਪਈ ਕਿ ਕੁੱਝ ਨੌਜਵਾਨਾਂ ਵੱਲੋਂ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਜਾਣਕਾਰੀ ਦਿੰਦਿਆਂ ਪੀੜਤ ਲੜਕੇ ਨੇ ਦੱਸਿਆ ਕਿ ਉਸਨੂੰ ਇੰਸਟਾਗ੍ਰਾਮ ਤੇ ਇੱਕ ਲੜਕੀ ਦੇ ਅਕਾਊਂਟ ਤੋਂ ਮੈਸਿਜ ਆਉਦੇ ਸਨ। ਅਤੇ ਬੀਤੇ ਦਿਨ ਉਸਨੂੰ ਮੈਸਿਜ ਕਰ ਫਿਰੋਜ਼ਪੁਰ ਦੇ ਬਾਜ ਵਾਲਾ ਚੌਂਕ ਵਿੱਚ ਮਿਲਣ ਲਈ ਬੁਲਾਇਆ ਗਿਆ ਪਰ ਉਸਨੂੰ ਨਹੀਂ ਪਤਾ ਸੀ ਕਿ ਉਹ ਮੈਸਿਜ ਮੁੰਡਿਆਂ ਵੱਲੋਂ ਕੀਤੇ ਗਏ ਹਨ। ਜਦ ਉਹ ਉਥੇ ਪਹੁੰਚਿਆ ਤਾਂ ਉਥੇ ਪਹਿਲਾਂ ਤੋਂ ਹੀ ਮੌਜੂਦ ਕੁੱਝ ਲੜਕਿਆਂ ਵੱਲੋਂ ਉਸਤੇ ਤੇਜਧਾਰ ਹਥਿਆਰਾਂ ਨਾਲ ਉਸਤੇ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ ਜਿਸਤੋਂ ਬਾਅਦ ਉਸਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਪਰਿਵਾਰਕ ਮੈਬਰਾਂ ਵੱਲੋਂ ਉਨ੍ਹਾਂ ਦੇ ਲੜਕੇ ਨਾਲ ਕੁੱਟਮਾਰ ਕਰਨ ਵਾਲੇ ਲੋਕਾਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਦੂਸਰੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸ ਵਿੱਚ ਪਤਾ ਚੱਲਿਆ ਹੈ। ਕਿ ਇੱਕ ਲੜਕੀ ਨੇ ਉਸਨੂੰ ਬੁਲਾਇਆ ਸੀ ਅਤੇ ਉਥੇ ਉਸਦੀ ਕੁੱਟਮਾਰ ਕੀਤੀ ਗਈ ਹੈ। ਅਤੇ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ ਉਸਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..