Htv Punjabi
crime news Punjab Video

ਸੌਦਾ ਸਾਧ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਗੁਰੂ ਰਵਿਦਾਸ ਅਤੇ ਸੰਤ ਕਬੀਰ ਉਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ 7 ਮਾਰਚ ਨੂੰ ਜਲੰਧਰ ਦੇ ਪਤਾਰਾ ‘ਚ ਡੇਰਾ ਮੁਖੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ।
ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ।

ਉਂਝ ਵੀ ਜਿਸ ਭਾਸ਼ਣ ਦੀ ਗੱਲ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹੁਣ ਪੁਰਾਣੀ ਟਿੱਪਣੀ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੂਰੇ ਭਾਸ਼ਣ ਦੀ ਥਾਂ ਉਸ ਵਿੱਚੋਂ ਕੁਝ ਅੰਸ਼ ਕੱਢ ਕੇ ਸ਼ਿਕਾਇਤ ਦਿੱਤੀ ਗਈ ਸੀ, ਇਸ ਨੂੰ ਪੂਰੀ ਤਰ੍ਹਾਂ ਨਾਲ ਦੇਖਣਾ ਜ਼ਰੂਰੀ ਹੈ।

ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ (Gurmeet Ram Rahim) ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ‘ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇਹਟ ਪੁਲਿਸ ਨੂੰ ਕੀਤੀ। ਇਸ ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ।

ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ (Gurmeet Ram Rahim) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦਿਆਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..

Related posts

ਬੱਚਿਆਂ ਨਾਲ ਭਰੀ ਬੱਸ ਦਾ ਹੋਇਆ ਭਿਆਨਕ ਐਕਸੀਡੈਂਟ; ਦੇਖੋ ਵੀਡੀਓ

htvteam

ਹਸਪਤਾਲ ‘ਚ ਲਾਸ਼ ਨਾਲ ਹੋਇਆ ਅਜਿਹਾ ਕੰਮ; ਦੇਖੋ ਵੀਡੀਓ

htvteam

ਗਰਮ ਹੋਈ ਜਵਾਨ ਨੂੰਹ ਨੇ ਬਜ਼ੁਰਗ ਸੱਸ ਨਾਲ ਟੱਪੀਆਂ ਸਾਰੀਆਂ ਹੱਦਾਂ

htvteam

Leave a Comment