ਇਸ ਵੇਲੇ ਦੀ ਵੱਡੀ ਖ਼ਬਰ ਸੰਗਰੂਰ ਤੋਂ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੋਰੋਨਾ ਹੋ ਗਿਆ ਹੈ |ਰ ਦੋ ਦਿਨ ਪਹਿਲਾਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਨਿਚਰਵਾਰ ਸ਼ਾਮ ਤੋਂ ਹੀ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਸੀ, ਜਿਸ ਕਾਰਨ ਐਤਵਾਰ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਚੈਕਅੱਪ ਵੀ ਕਰਵਾਇਆ ਗਿਆ ਸੀ।
ਬੁਖਾਰ ਤੇ ਗਲੇ ਵਿੱਚ ਖਰਾਸ਼ ਦੀ ਸ਼ਿਕਾਇਤ ਦੇ ਕਾਰਨ ਉਹਨਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਸੰਗਰੂਰ ਸਥਿਤ ਰਿਹਾਇਸ਼ ‘ਤੇ ਆਈਸੋਲੇਟ ਕਰ ਦਿੱਤਾ ਗਿਆ ਹੈ।