Htv Punjabi
India Punjab siyasat

ਸੰਸਦ ਚ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ। ਸੈਸ਼ਨ ਸ਼ੁਰੂ ਹੁੰਦੇ ਹੀ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਵਾਲੇ ਬਿੱਲ ਪਾਸ ਕਰ ਦਿੱਤੇ ਗਏ ਹਨ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀ ਸਰਹੱਦ ‘ਤੇ ਪਿਛਲੇ ਇੱਕ ਸਾਲ ਤੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਪੇਸ਼ ਕੀਤਾ। ਕੁਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸਤੋਂ ਪਹਿਲਾਂ ਵਿਰੋਧੀ ਧਿਰ ਨੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ‘ਤੇ ਚਰਚਾ ਦੀ ਮੰਗ ਕੀਤੀ ਸੀ। ਪਰ ਸਰਕਾਰ ਨੇ ਕਿਹਾ ਕਿ ਉਹ ਪਹਿਲਾਂ ਹੀ ਬਿੱਲ ਵਾਪਸ ਲੈਣ ਦਾ ਫੈਸਲਾ ਕਰ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਹੋਰ ਚਰਚਾ ਕਰਨ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮੁਆਫੀ ਵੀ ਮੰਗ ਲਈ ਹੈ, ਇਸ ਲਈ ਕਹਿਣ ਨੂੰ ਕੁਝ ਨਹੀਂ ਬਚਿਆ ਹੈ।

Related posts

ਜਿਹੜੇ ਤਾਲਾਬੰਦੀ ਖੁੱਲ੍ਹਣ ਦੀ ਆਸ ਲਈ ਬੈਠੇ ਨੇ ਉਨ੍ਹਾਂ ਲਈ ਬੁਰੀ ਖ਼ਬਰ, 3 ਮਈ ਮਗਰੋਂ ਵੀ…

Htv Punjabi

ਟਰੱਕਾਂ ‘ਚੋਂ ਮਿਲਿਆ ਚੰਨੀ ਦਾ ਇਹ ਇਤਰਾਜ਼ਯੋਗ ਸਮਾਨ

htvteam

ਆਹ ਕੰਡੇਦਾਰ ਬੂਟੀ ‘ਚ ਮਿਲਾਓ ਕਾਲੀ-ਕਾਲੀ ਗੂਗੱਲ ਫੇਰ ਦੇਖੋ ਕੀ ਹੁੰਦੈ

htvteam