Htv Punjabi
crime news Punjab Religion Video

ਸੱਜਣ ਕੁਮਾਰ ਨੂੰ ਚੜ੍ਹਿਆ ਗੋਡੇ ਗੋਡੇ ਚਾਅ…

1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸੰਬੰਧਿਤ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਅਤੇ ਹੋਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸੰਬੰਧਿਤ ਸੀ,, ਇਸ ਮਾਮਲੇ ‘ਚ ਲੁਧਿਆਣਾ ਸਥਿਤ 1984 ਪੀੜਤਾਂ ਨੇ ਇਸ ਨੂੰ ਲੈ ਕੇ ਮੰਦਭਾਗਾ ਕਰਾਰ ਦੱਸਿਆ ਹੈ। ਉਨ੍ਹਾਂ ਕਿਹਾ ਸਿੱਖਾਂ ਦੇ ਨਸਲਕੁਸ਼ੀ ਮਾਮਲੇ ਵਿੱਚ ਸੱਜਣ ਕੁਮਾਰ ਵੀ ਇਕ ਹੀ ਅਤੇ ਸਾਡੇ ਨਾਲ ਇਹ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਇਸ ਮਾਮਲੇ ਪੈਰਵਾਈ ਕਰਨ ਦੀ ਜ਼ਰੂਰਤ ਹੈ। ਤਾਂ ਕਿ 1984 ਪੀੜਤਾਂ ਨੂੰ ਇਨਸਾਫ ਮਿਲ ਸਕੇ। ਇਸ ਤੋਂ ਇਲਾਵਾ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਤਮਾਮ 1984 ਪੀੜਤਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਜੰਤਰ ਮੰਤਰ ਤੇ ਕਾਂਗਰਸ ਖਿਲਾਫ਼ ਧਰਨਾ ਦੇਣਗੇ।

ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 ‘ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ‘ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ ‘ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ ‘ਤੇ ਦੋਸ਼ ਆਇਦ ਕੀਤੇ ਸਨ।

ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ ‘ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਸੁੰਨੀ ਥਾਂ ਦੇਖ ਕੇ ਤਿੰਨੇ ਨੌਜਵਾਨਾਂ ਨੇ ਕੀ ਕੀਤਾ

htvteam

ਲਓ ਜੀ ਮੁੰਡਿਆਂ ਕੋਲ ਕੋਰੋਨਾ ਵਾਰਡ ‘ਚ ਵੜ੍ਹ ਗਿਆ ਖੁਸਰਾ, ਮੂੰਹ ਢਕੀ ਸੋਹਣੇ ਖੁਸਰੇ ਨੇ ਡੰਡੇ ਨਾਲ ਕੀਤਾ ਅਜਿਹਾ ਕੰਮ, ਅੱਗੋਂ ਮਸਤ ਗਏ ਨੌਜਵਾਨ ਮਰੀਜ਼, ਕਹਿੰਦੇ ਐਂਵੇ ਨੀ.. ਐਂਵੇ ਕਰ!

Htv Punjabi

ਆਖਰ 10 ਦਿਨਾਂ ਮਗਰੋਂ ਜ਼ਿੰਦਗੀ ਦੀ ਜੰਗ ਹਾਰ ਹੀ ਗਈ ਗੁਰਲੀਨ ਕੌਰ

Htv Punjabi

Leave a Comment