ਲੁਧਿਆਣਾ ਦੇ ਸੋਸ਼ਲ ਮੀਡੀਆ ਤੇ ਅਕਸਰ ਹੀ ਆਪਣੀ ਗੱਲ ਕਹਿਣ ਵਾਲੇ ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਿਸ ਵੱਲੋਂ ਅੱਜ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ ਬੀਤੇ ਦਿਨ ਹਨੀ ਸੇਠੀ ਨੂੰ ਗਿਰਿਫਤਾਰ ਕੀਤਾ ਗਿਆ ਸੀ ਅਤੇ ਵਿਦੇਸ਼ ਦੇ ਵਿੱਚ ਬੈਠੇ ਅਵੀ ਸਿੱਧੂ ਤੇ ਇਲਜ਼ਾਮ ਹਨ ਕਿ ਉਹਨਾਂ ਨੇ ਨਵਜੀਤ ਕੌਰ ਨਾਂ ਦੀ ਇੱਕ ਲੜਕੀ ਦੀ ਤਸਵੀਰਾਂ ਦੇ ਨਾਲ ਛੇੜਛਾੜ ਕੀਤੀ ਹੈ। ਇਸ ਨੂੰ ਲੈ ਕੇ ਲੜਕੀ ਦੀ ਮੀਡੀਆ ਸਾਹਮਣੇ ਆਈ ਜਿਸ ਨੇ ਕਿਹਾ ਕਿ ਉਹ ਕੁਝ ਵਿਲ ਪਹਿਲਾਂ ਹੀ ਕਨੇਡਾ ਤੋਂ ਆਈ ਹੈ ਉਹਨਾਂ ਨੇ ਕਿਹਾ ਕਿ ਹਨੀ ਸੇਠੀ ਅਤੇ ਉਸਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤੀ ਜਾ ਰਹੀ ਹੈ ਇਨਾ ਹੀ ਨਹੀਂ ਉਸ ਦੀਆਂ ਤਸਵੀਰਾਂ ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਜਿਸ ਦੀ ਸ਼ਿਕਾਇਤ ਉਸਨੇ ਲੁਧਿਆਣਾ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਨੂੰ ਅਦਾਲਤ ਵਿੱਚ ਲਿਆਂਦਾ ਗਿਆ ਹੈ। ਉਧਰ ਪੀੜਿਤ ਪੱਖ ਦੇ ਵਕੀਲ ਨੇ ਕਿਹਾ ਹੈ ਕਿ ਇਸ ਵਿੱਚ ਦੋ ਮੁਲਜ਼ਮ ਸ਼ਾਮਿਲ ਹਨ ਉਹਨਾਂ ਕਿਹਾ ਕਿ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਵਿਦੇਸ਼ ਦੇ ਵਿੱਚ ਬੈਠਾ ਇੱਕ ਹੋਰ ਮੁਲਜ਼ਮ ਜਿਸ ਨਾਲ ਹਨੀ ਸੇਠੀ ਦੇ ਲਿੰਕ ਹਨ ਉਸ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ ਉਸ ਸਬੰਧੀ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ ਹਾਲਾਂਕਿ ਉਹਨਾਂ ਦੱਸਿਆ ਕਿ ਅਜਿਹਾ ਕਰਨ ਪਿੱਛੇ ਉਹਨਾਂ ਦਾ ਕੀ ਮੰਤਬ ਸੀ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਅਜਿਹਾ ਕੰਮ ਕਰਕੇ ਲੜਕੀਆਂ ਨੂੰ ਬਲੈਕਮੇਲ ਕਰਦੇ ਹੋਣ।
ਖੈਰ ਹਨੀ ਸੇਠੀ ਪਹਿਲਾਂ ਵੀ ਸੋਸ਼ਲ ਮੀਡੀਆ ਦੇ ਉੱਤੇ ਇਹਨਾਂ ਦੇ ਘਰੇਲੂ ਝਗੜੇ ਕਰਕੇ ਕਾਫੀ ਚਰਚਾ ਦੇ ਵਿੱਚ ਆਇਆ ਸੀ ਜੋ ਇਸਦਾ ਪਤਨੀ ਨਾਲ ਵਿਵਾਦ ਚੱਲਦਾ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
