ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਇੱਕ ਗਰਭਵਤੀ ਮਹਿਲਾ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਮੌਕੇ ਤੇ ਮਹਿਲਾ ਦੇ ਪਤੀ ਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਕਿਸੇ ਹੋਰ ਮਹਿਲਾ ਦੀ ਸਹਾਇਤਾ ਨਾਲ ਨਵਜੰਮੇ ਬੱਚੇ ਨੂੰ ਨਰਸਿੰਗ ਸਟਾਫ ਤੱਕ ਪਹੁੰਚਾਇਆ ਮਹਿਲਾਂ ਦੀ ਡਿਲਵਰੀ ਹੋਣ ਦੀ ਇਹ ਸਾਰੀ ਘਟਨਾ ਸਰਕਾਰੀ ਹਸਪਤਾਲ ਦੇ ਅੰਦਰ ਲੱਗੇ ਸੀਸੀ ਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ,,,,,,,
ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਤੀ ਪਤਨੀ ਆਏ ਅਤੇ ਜਦੋਂ ਉਹ ਸਿਵਲ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਨੇੜੇ ਪਹੁੰਚੇ ਹੀ ਸੀ ਕੀ ਉਸ ਦੀ ਪਤਨੀ ਦੀ ਅਚਾਨਕ ਤਬੀਅਤ ਜਿਆਦਾ ਖਰਾਬ ਹੋ ਗਈ। ਇਸ ਤੋਂ ਪਹਿਲਾਂ ਕਿ ਉਹ ਕਿਸੇ ਨੂੰ ਆਵਾਜ਼ ਮਾਰਦੇ ਉਸ ਦੀ ਪਤਨੀ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਅਤੇ ਉਸਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਸਿਵਲ ਹਸਪਤਾਲ ਵਿਖੇ ਮੌਜੂਦ ਇੱਕ ਮਹਿਲਾ ਦੀ ਮਦਦ ਨਾਲ ਬੱਚੇ ਨੂੰ ਚੁੰਨੀ ਵਿੱਚ ਲਪੇਟ ਕੇ ਲੇਬਰ ਰੂਮ ਤੱਕ ਪਹੁੰਚਾਇਆ ਗਿਆ ਜਿਸ ਤੋਂ ਬਾਅਦ ਸਟਾਫ ਨਰਸਾਂ ਵੱਲੋਂ ਤੁਰੰਤ ਬੱਚੇ ਅਤੇ ਮਾਂ ਨੂੰ ਇਲਾਜ਼ ਮੁਹੱਈਆ ਕਰਵਾਇਆ ਗਿਆ।
ਖੈਰ ਵਾਹਿਗੁਰੂ ਦੀ ਕਿਰਪਾ ਨਾਲ ਬੱਚਾ ਅਤੇ ਉਸਦੀ ਮਾਂ ਬਿਲਕੁਲ ਠੀਕ ਠਾਕ ਨੇ,, ਡਲੀਵਾਰੀ ਹੋਣ ਤੋਂ ਬਾਅਦ ਤੁਰੰਤ ਸਟਾਫ ਵੱਲੋਂ ਬੱਚੇ ਤੇ ਮਾਂ ਨੂੰ ਸੰਭਾਲ ਲਿਆ ਜਾਂਦਾ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..