ਫਿਰੋਜ਼ਪੁਰ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ
ਗੁੰਡਾਗਰਦੀ ਦਾ ਨੰਗਾ ਨਾਚ ਧੂਹ-ਧੂਹ ਕੁੱਟੀਆਂ ਜਨਾਨੀਆਂ
ਕਵਰੇਜ ਕਰਨ ਗਏ ਪੱਤਰਕਾਰਾਂ ਨਾਲ ਵੀ ਕੀਤੀ ਕੁੱਟਮਾਰ
ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਪੂਰੇ ਮਾਮਲੇ ਦੀ ਜਾਂਚ
ਫਿਰੋਜ਼ਪੁਰ ਅੰਦਰ ਕਨੂੰਨ ਦਾ ਖੌਫ਼ ਇਸ ਕਦਰ ਖਤਮ ਹੋ ਚੁੱਕਿਆ ਕਿ ਲੋਕ ਹੁਣ ਸਰਕਾਰੀ ਅਦਾਰਿਆਂ ਅੰਦਰ ਵੀ ਗੁੰਡਾਗਰਦੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਜਿਥੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਧਿਰ ਨੇ ਸਿਵਲ ਹਸਪਤਾਲ ਵਿੱਚ ਦੂਸਰੀ ਧਿਰ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ,,,,,,,
ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ। ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿੱਚ ਭੱਠੇ ਦੇ ਰੋਲੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਜਿਥੇ ਪਹਿਲਾਂ ਇੱਕ ਧਿਰ ਨੇ ਦੂਸਰੀ ਧਿਰ ਨਾਲ ਉਥੇ ਕੁੱਟਮਾਰ ਕੀਤੀ ਜਦੋਂ ਜਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੂਸਰੀ ਧਿਰ ਆਪਣੇ ਨਾਲ ਜਨਾਨੀਆਂ ਲਿਆ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਪਹੁੰਚ ਗਈ ਜਿਥੇ ਉਨ੍ਹਾਂ ਮਰੀਜ਼ਾਂ ਅਤੇ ਸਿਵਲ ਹਸਪਤਾਲ ਦੀ ਬਿਨਾਂ ਪ੍ਰਵਾਹ ਕੀਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਹਸਪਤਾਲ ਦੇ ਅੰਦਰ ਹੀ ਪਹਿਲੀ ਧਿਰ ਦੀਆਂ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਕਿ ਕਿਸ ਤਰ੍ਹਾਂ ਲੋਕਾਂ ਦੇ ਮਨਾਂ ਅੰਦਰੋਂ ਕਨੂੰਨ ਦਾ ਖੌਫ਼ ਖਤਮ ਹੋ ਚੁੱਕਿਆ ਅਤੇ ਸਰਕਾਰੀ ਹਸਪਤਾਲ ਨੂੰ ਹੀ ਜੰਗ ਦਾ ਮੈਦਾਨ ਬਣਾ ਦਿੱਤਾ।
ਉਥੇ ਹੀ ਇਹਨਾਂ ਗੁੰਡਿਆਂ ਨੇ ਜਦ ਪੱਤਰਕਾਰ ਕਵਰੇਜ਼ ਕਰਨ ਲਈ ਉਥੇ ਪੁੱਜੇ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਦਾ ਪਤਾ ਚੱਲਣ ਤੇ ਮੌਕੇ ਤੇ ਪਹੁੰਚੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
