20 ਤਰੀਕ ਤੋਂ ਲੈ ਕੇ 24 ਤਰੀਕ ਤੱਕ ਸੂਬੇ ਭਰ ਚ ਹੋਵੇਗੀ ਭਾਰੀ ਵਰਖਾ
ਮੌਸਮ ਵਿਭਾਗ ਦੇ ਮੁਖੀ ਕੁਲਵਿੰਦਰ ਕੌਰ ਗਿੱਲ ਨੇ ਕੀਤੀ ਭਵਿੱਖ ਬਾਣੀ
ਕਿਹਾ ਤਰਨ ਤਰਨ ਅਤੇ ਕਪੂਰਥਲਾ ਚ ਸਭ ਤੋਂ ਵੱਧ ਦਰਜ ਕੀਤੀ ਗਈ ਬਾਰਿਸ਼
ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਚ ਭਾਰੀ ਵਰਖਾ ਹੋ ਸਕਦੀ ਹੈ ਉਹਨਾਂ ਕਿਹਾ ਕਿ ਬੰਗਾਲ ਦੀ ਖਾੜੀ ਅਤੇ ਅਰਬ ਸਾਗਰ ਤੋਂ ਬਣਨ ਵਾਲੇ ਮਾਹੌਲ ਤੋਂ ਪੰਜਾਬ ਦੇ ਸੈਂਟਰਲ ਹਲਕੇ ਵਿੱਚ ਮੀਂਹ ਦੇ ਕਾਫੀ ਆਸਾਰ ਬਣੇ ਨੇ ਉਹਨਾਂ ਕਿਹਾ ਕਿ ਸੂਬੇ ਭਰ ਵਿੱਚ 20 ਤੋਂ 24 ਤਰੀਕ ਤੱਕ ਭਾਰੀ ਬਰਸਾਤ ਹੋ ਸਕਦੀ ਹੈ ਇਹੀ ਨਹੀਂ ਉਹਨਾਂ ਕਿਹਾ ਕਿ ਜਿੱਥੇ ਆਮ ਲੋਕਾਂ ਨੂੰ ਦੀ ਜਰੂਰਤ ਹੈ ਤਾਂ ਉਥੇ ਹੀ ਕਈ ਜਗਹਾ ਤੇ ਬਣੇ ਹੜ ਵਰਗੇ ਹਾਲਾਤ ਨਾਲ ਵੀ ਕਾਫੀ ਨੁਕਸਾਨ ਹੋ ਸਕਦਾ ਹੈ। ਉਹਨਾਂ ਕਿਹਾ ਕਿ ਲੁਧਿਆਣਾ ਚ 130 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ ਜਦਕਿ ਨੋਰਮਲ 170 ਦੇ ਕਰੀਬ ਦਰਜ ਕੀਤੀ ਗਈ ਸੀ ਇਹੀ ਨਹੀਂ ਉਹਨਾਂ ਕਿਹਾ ਕਿ ਜਿੱਥੇ ਮੈਦਾਨੀ ਇਲਾਕਿਆਂ ਦੇ ਨਾਲ ਨਾਲ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਖਾਸ ਧਿਆਨ ਰੱਖਣ ਦੀ ਲੋੜ ਹੈ ਤਾਂ ਉੱਥੇ ਹੀ ਕਿਸਾਨਾਂ ਨੂੰ ਵੀ ਪਾਣੀ ਦੀ ਨਿਕਾਸੀ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂ ਕਿ ਅਜਿਹੇ ਬਾਰਿਸ਼ ਵਰਗੇ ਹਾਲਾਤਾਂ ਵਿੱਚ ਫਸਲਾਂ ਖਰਾਬ ਨਾ ਹੋ ਸਕਣ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post
