Htv Punjabi
Punjab Video

ਹੁਣੇ ਹੁਣੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ !

ਪੰਜਾਬ ਭਰ ਵਿੱਚ ਮੌਸਮ ਵਿੱਚ ਆਇਆ ਬਦਲਾਵ
ਦਿਨ ਅਤੇ ਰਾਤ ਦੇ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਜਿਆਦਾ
ਮੌਸਮ ਵਿਗਿਆਨੀ ਨੇ ਸਿਹਤ ਦੇ ਨਾਲ
ਫਸਲਾਂ ਦਾ ਵੀ ਧਿਆਨ ਰੱਖਣ ਦੀ ਦਿੱਤੀ ਸਲਾਹ
ਪੰਜਾਬ ਭਰ ਵਿੱਚ ਲਗਾਤਾਰ ਮੌਸਮ ਵਿੱਚ ਵੱਡੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਮੌਸਮ ਖੁਸ਼ਕ ਹੋਣ ਦੇ ਚਲਦਿਆਂ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਤਾਪਮਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਲਗਾਤਾਰ ਵੱਧ ਰਹੇ ਤਾਪਮਾਨਾਂ ਨੂੰ ਦੇਖਦੇ ਹੋਏ ਮੌਸਮ ਵਿਗਿਆਨੀ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਅਤੇ ਆਮ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾ ਰਹੀ ।

ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਾਤਾਰ ਮੌਸਮ ਵਿੱਚ ਵੱਡੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ ਉਹਨਾਂ ਨੇ ਦੱਸਿਆ ਕਿ ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਜਿਆਦਾ ਚੱਲ ਰਿਹਾ ਹੈ । ਦਾ ਤਾਪਮਾਨ 26.4 ਡਿਗਰੀ ਨੋਟ ਕੀਤਾ ਗਿਆ ਹੈ ਜੋ ਆਮ ਨਾਲੋਂ 3.5 ਡਿਗਰੀ ਜਿਆਦਾ ਹੈ। ਅਤੇ ਉੱਥੇ ਹੀ ਤਾਪਮਾਨ 12.6 ਡਿਗਰੀ ਰਿਕਾਰਡ ਕੀਤਾ ਗਿਆ ਹੈ। ਜੋ ਆਮ ਨਾਲੋਂ 3.4 ਡਿਗਰੀ ਜਿਆਦਾ ਹੈ।

ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਅਜਿਹਾ ਮੌਸਮ ਰਹਿੰਦਾ ਹੈ ਤਾਂ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ। ਉਹਨਾਂ ਨੇ ਕਿਹਾ ਕਿ ਵੱਧ ਰਹੇ ਤਾਪਮਾਨ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇਕਰ ਫਸਲਾਂ ਖੁਸ਼ਕ ਲੱਗਦੀਆਂ ਹਨ ਤਾਂ ਜਰੂਰ ਪਾਣੀ ਲਗਾਉਣਾ ਚਾਹੀਦਾ ਹੈ ਅਤੇ ਲਗਾਤਾਰ ਬਦਲਦਾ ਮੌਸਮ ਇਨਸਾਨੀ ਸਰੀਰ ਉੱਪਰ ਵੀ ਵੱਡਾ ਪ੍ਰਭਾਵ ਪਾਉਂਦਾ ਹੈ ਲੋਕਾਂ ਨੂੰ ਆਪਣੀ ਸਿਹਤ ਦਾ ਜਰੂਰ ਧਿਆਨ ਰੱਖਣਾ ਚਾਹੀਦਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਿਤਾ ਦੇ ਨਾਲ ਗਾਲੀ ਗਲੌਚ ਦਾ ਵਿਰੋਧ ਕਰਨ ‘ਤੇ ਛੱਤ ਤੋਂ ਸੁੱਟਿਆ ਸੀ

Htv Punjabi

ਕਿਤੇ ਤੁਸੀਂ ਫਲੱਸ਼ ‘ਚ ਬੈਠਣ ਲੱਗੇ ਆਹ ਗਲਤੀ ਤਾਂ ਨਹੀਂ ਕਰਦੇ

htvteam

ਭਾਬੀ ਨਾਲ ਲੁੱਟ ਦੇ ਵਿਰੋਧ ਵਿੱਚ ਦਿਉਰ ਨੂੰ ਮਾਰੀ ਗੋਲੀ

Htv Punjabi

Leave a Comment