ਲੁਧਿਆਣਾ ਪੁਲਿਸ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਕਈ ਵੱਡੇ ਖੁਲਾਸੇ ਕੀਤੇ ਗਏ ਹਨ, ਲੁਧਿਆਣਾ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਦੇ ਵਿਚ ਜਿਸ ਵਿਚ ਨਸ਼ੇ ਦੀ ਤਸਕਰੀ, ਸੱਟੇਬਾਜ਼ੀ ਅਤੇ ਹਥਿਆਰਾਂ ਦੀ ਰਿਕਵਰੀ ਦੇ ਵਿਚ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕੇ ਜਿੰਦੀ ਗਰੁੱਪ ਨਾਲ ਸਬੰਧਤ ਦੱਸੇ ਜਾ ਰਹੇ ਹਨ, ਵੱਖ-ਵੱਖ ਮਾਮਲਿਆਂ ਵਿੱਚ ਪੁਲੀਸ ਵੱਲੋਂ ਇਨ੍ਹਾਂ ਮੁਲਜ਼ਮਾਂ ਕੋਲੋਂ 12 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ, 525 ਗ੍ਰਾਮ ਹੈਰੋਇਨ, ਚਾਰ ਪਿਸਤੌਲ 32 ਬੋਰ, ਇਕ 12 ਬੋਰ, 12 ਜਿੰਦਾ ਕਾਰਤੂਸ ਅਤੇ ਦੋ ਟੈਲੀਫੋਨ ਐਕਸਚੇਂਜ ਬਰਾਮਦ ਕੀਤੀਆਂ ਹਨ ਜੋ ਕਿ ਸੱਟੇਬਾਜ਼ੀ ਦੇ ਲਈ ਵਰਤੀ ਜਾ ਰਹੀ ਸੀ। ਲੁਧਿਆਣਾ ਪੁਲਿਸ ਵੱਲੋਂ ਇਨ੍ਹਾਂ ਸਾਰੇ ਹੀ ਮਾਮਲਿਆਂ ਦੇ ਵਿਚ ਵੱਖ ਵੱਖ ਐਫ ਆਈ ਆਰ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
previous post
next post
