ਨਾਭਾ ਦੀ ਨਵੀਂ ਜਿਲ੍ਹਾ ਜੇਲ ਵਿੱਚ ਨਜ਼ਰ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਲਈ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਹੁੰਚੇ। ਪ੍ਰਤਾਪ ਸਿੰਘ ਬਾਜਵਾ ਵੱਲੋਂ ਪ੍ਰੈੱਸ ਨਾਲ ਵਾਰਤਾਲਾਪ ਕਰਨ ਤੋਂ ਬਿਨਾਂ ਹੀ ਚਲਦੇ ਬਣੇ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਸਰਕਾਰ ਵੱਲੋਂ ਬਹੁਤ ਤੰਗ ਕੀਤਾ ਗਿਆ ਫਿਰ ਵੀ ਸੁਖਪਾਲ ਸਿੰਘ ਖਹਿਰਾ ਦਾ ਮਨੋਬਲ ਬਹੁਤ ਉਚਾ ਹੈ। ਚੰਨੀ ਨੇ ਕਿਹਾ ਕਿ ਖਹਿਰਾ ਨੂੰ ਜਾਣ ਬੁਝ ਕੇ ਫਸਾਇਆ ਜਾ ਰਿਹਾ ਅਤੇ ਆਉਣ ਵਾਲੇ ਦਿਨਾਂ ਵਿੱਚ ਖਹਿਰਾ ਦੇ ਉੱਤੇ ਹੋਰ ਕੇਸ ਪਾਏ ਜਾਣਗੇ ਕਿਉਂਕਿ ਪਹਿਲਾਂ ਕੁਲਬੀਰ ਜੀਰੇ ਤੇ ਕੇਸ ਪਾਇਆ ਗਿਆ ਸੀ ਜਦੋਂ ਨਿਕਲਣ ਲੱਗਿਆ ਇੱਕ ਹੋਰ ਕੇਸ ਪਾ ਦਿੱਤਾ ਅਤੇ ਇਹ ਧੱਕਾ ਸ਼ਾਹੀ ਵਾਲੀ ਸਰਕਾਰ ਹੈ। ਚੰਨੀ ਨੇ ਕਿਹਾ ਕਿ ਇਹ ਸਾਰਾ ਕੁਝ ਲੀਡਰਸ਼ਿਪ ਨੂੰ ਖਤਮ ਕਰਨ ਵਾਸਤੇ ਅਤੇ ਵਿਰੋਧ ਨੂੰ ਦਬਾਉਣ ਵਾਸਤੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਚੜਦੀ ਕਲਾ ਵਿੱਚ ਹਨ ਅਤੇ ਉਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਬਿਲਕੁਲ ਤਿਆਰ ਹੈ।
ਦੱਸ ਦਈਏ ਕਿ ਡਰੱਗ ਮਾਮਲੇ ਦੇ ਵਿੱਚ ਸਹਿਰਾ ਖਹਿਰਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤਹਿਤ ਜਲਾਲਾਬਾਦ ਪੁਲਿਸ ਵੱਲੋਂ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹੁਣ ਨਿਆਇਕ ਹਿਰਾਸਤ ਵਿੱਚ ਸੁਖਪਾਲ ਖਹਿਰਾ ਨਾਬਾ ਦੀ ਜੇਲ ਵਿੱਚ ਬੰਦ ਨੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
