ਜੇਲ੍ਹ ‘ਚ ਬੰਦ ਪਾਸਟਰ ਬਜਿੰਦਰ ਸਿੰਘ ਨਾਲ ਜੁੜੀ ਅਪਡੇਟ
ਪਾਸਟਰ ਦੀ ਤਲਾਸ਼ੀ ਦੌਰਾਨ ਮੋਬਾਈਲ ਫੋਨ ਤੇ ਨਕਦੀ ਬਰਾਮਦ
ਜੇਲ੍ਹ ਪ੍ਰਸ਼ਾਸਨ ‘ਚ ਮਚਿਆ ਹੜਕੰਪ
ਪੂਰੇ ਮਾਮਲੇ ਦੀ ਪੁਲਿਸ ਨੇ ਦਿੱਤੀ ਜਾਣਕਾਰੀ
ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਾਤਕਾਰ ਦੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਪਾਸਟਰ ਬਜਿੰਦਰ ਸਿੰਘ ਤੋਂ ਮੋਬਾਈਲ ਫੋਨ ਅਤੇ ਨਕਦੀ ਬਰਾਮਦ ਕੀਤੀ ਹੈ। ਇਹ ਖੁਲਾਸਾ ਏ.ਆਈ.ਜੀ. ਜੇਲ੍ਹ ਪੰਜਾਬ ਰਾਜੀਵ ਕੁਮਾਰ ਅਰੋੜਾ ਦੀ ਅਗਵਾਈ ਹੇਠ ਜੇਲ੍ਹ ਵਿੱਚ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਹੋਇਆ।ਡੀ.ਐਸ.ਪੀ. ਬੂਟਾ ਸਿੰਘ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਪਾਸਟਰ ਬਜਿੰਦਰ ਤੋਂ ਇਕ ਟੱਚ ਮੋਬਾਈਲ ਫੋਨ ਅਤੇ 2500 ਰੁਪਏ ਨਕਦ ਮਿਲੇ ਹਨ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਨੂ ਮਲਿਕ ਨੇ ਤੁਰੰਤ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਦੇ ਆਧਾਰ ‘ਤੇ ਪਾਦਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਵਿੱਚ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਜੇਲ੍ਹ ਦੇ ਅੰਦਰ ਮੋਬਾਈਲ ਅਤੇ ਨਕਦੀ ਕਿਵੇਂ ਪਹੁੰਚੀ, ਅਤੇ ਕੀ ਜੇਲ੍ਹ ਸਟਾਫ ਇਸ ਵਿੱਚ ਸ਼ਾਮਲ ਹੈ ਜਾਂ ਨਹੀਂ। ਜੇਲ੍ਹ ਪ੍ਰਸ਼ਾਸਨ ਹੁਣ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਤਿਆਰੀ ਕਰ ਰਿਹਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਤੁਹਾਨੂੰ ਦੱਸ ਦੇਈਏ ਕਿ, ਪਾਸਟਰ ਬਜਿੰਦਰ ਪਹਿਲਾਂ ਹੀ ਜ਼ੀਰਕਪੁਰ ਵਿੱਚ ਇਕ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..