ਬਹਿਬਲਕਲਾਂ ਇਨਸਾਫ ਮੋਰਚੇ ਨੂੰ ਲੱਗਿਆਂ ਅੱਜ ਪੂਰਾ 2 ਸਾਲ ਦਾ ਸਮਾਂ ਹੋ ਜਾਣ ਬਾਅਦ ਵੀ ਇਸ ਮਾਮਲੇ ਵਿਚ ਕੋਈ ਬਹੁਤੀ ਕਾਰਵਾਈ ਨਾ ਹੋਣ ਤੋਂ ਦੁਖੀ ਮੋਰਚੇ ਦੇ ਆਗੂ ਅਤੇ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਜਾਂ ਤਾਂ ਗੋਲੀਕਾਂਡ ਦੇ ਦੋਸ਼ੀ ਜਨਤਕ ਹੋਣਗੇ ਜਾਂ ਸੁਖਰਾਜ ਦੀ ਲਾਸ ਮੋਰਚੇ ਤੋਂ ਉਠੇਗੀ।
ਦਸ ਦਈਏ ਕੀ ਸਾਲ 2014 ‘ਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ।ਇਸ ਦੇ ਇਨਸਾਫ਼ ਲਈ ਸਿੱਖਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਧਰਨਾ ਦਿੱਤਾ ਗਿਆ, ਜਿਨ੍ਹਾਂ ‘ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਕਾਰਨ ਦੋ ਸਿੱਖ ਨੌਜਵਾਨਾਂ ਦੀ ਉਸ ਵੇਲੇ ਮੌਤ ਹੋ ਗਈ ਸੀ, ਜਿਨ੍ਹਾਂ ਦੀ ਪਛਾਣ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਅਤੇ ਭਾਈ ਗੁਰਜੀਤ ਸਿੰਘ ਬਿੱਟੂ ਸਰਾਵਾਂ ਵਜੋਂ ਹੋਈ ਸੀ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….