Htv Punjabi
Crime Punjab Video

ਹੋਟਲ ਦੇ AC ਵਾਲੇ ਕਮਰਿਆਂ ਚ ਤੀਵੀਆਂ ਨਾਲ ਚੱਲ ਰਿਹਾ ਸੀ ਧੰ ? ਦਾ

ਅੰਮ੍ਰਿਤਸਰ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਹੋਟਲ ਮੈਨੇਜਰ ਤੇ ਪੰਜ ਲੜਕੀਆਂ ਗ੍ਰਿਫਤਾਰ
ਥਾਣਾ ਬੀ ਡਿਵੀਜ਼ਨ ਦੀ ਪੁਲਿਸ ਵੱਲੋਂ ਵੱਡੀ ਕਾਰਵਾਈ
ਤਰਨਤਾਰਨ ਰੋਡ ਤੇ ਹੋਟਲਾਂ ਦੇ ਵਿੱਚ ਕੀਤੀ ਗਈ ਰੇਡ
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਇਸ ਇਲਾਕੇ ਦੇ ਵਿੱਚ ਹੋਟਲਾਂ ਦੇ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।
ਪੁਲਿਸ ਵੱਲੋਂ ਮੁੱਖਬਰ ਸੂਚਨਾ ਦੇ ਅਧਾਰ ਤੇ ਇੱਕ ਨਿਜੀ ਹੋਟਲ ਵਿੱਚ ਕੀਤੀ ਗਈ ਰੇਡ
ਥਾਣਾ ਬੀ ਡਿਵੀਜ਼ਨ ਦੇ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਕਿਸੇ ਨੂੰ ਵੀ ਗਲਤ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਬਿਤੀ ਰਾਤ ਅੰਮ੍ਰਿਤਸਰ ਪੁਲਿਸ ਵੱਲੋਂ ਤਰਨਤਾਰਨ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਰੇਡ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਹੋਟਲ ਮੈਨੇਜਰ ਸਮੇਤ ਪੰਜ ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਮੁੱਖਬਰ ਰਾਹੀਂ ਜਾਣਕਾਰੀ ਮਿਲੀ ਸੀ ਕਿ ਤਰਨਤਾਰਨ ਰੋਡ ‘ਤੇ ਸਥਿਤ ਇੱਕ ਹੋਟਲ ਵਿੱਚ ਪਿਛਲੇ ਕਾਫੀ ਸਮੇਂ ਤੋਂ ਗੈਰਕਾਨੂੰਨੀ ਤੌਰ ‘ਤੇ ਦੇਹ ਵਪਾਰ ਚਲਾਇਆ ਜਾ ਰਿਹਾ ਹੈ। ਇਨ੍ਹਾਂ ਸੂਚਨਾਵਾਂ ਦੇ ਆਧਾਰ ਤੇ ਪੁਲਿਸ ਨੇ ਹੋਟਲ ‘ਤੇ ਛਾਪਾ ਮਾਰਿਆ ਤੇ ਮੌਕੇ ‘ਤੇ ਪੰਜ ਲੜਕੀਆਂ ਤੇ ਇੱਕ ਹੋਟਲ ਮੈਨੇਜਰ ਨੂੰ ਕਾਬੂ ਕੀਤਾ।

ਛਾਪੇ ਦੌਰਾਨ ਪੁਲਿਸ ਨੂੰ ਹੋਰ ਵੀ ਕਈ ਅਹੰਮ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ ਤੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੀਆਂ ਲੜਕੀਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਸ ਤਰੀਕੇ ਨਾਲ ਇਸ ਗਤੀਵਿਧੀ ਵਿੱਚ ਸ਼ਾਮਿਲ ਹੋਈਆਂ।

ਬਲਜਿੰਦਰ ਸਿੰਘ ਨੇ ਸਖਤ ਲਹਿਜੇ ਵਿੱਚ ਕਿਹਾ ਕਿ “ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਗਲਤ ਕੰਮਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਐਸੀਆਂ ਗੈਰਕਾਨੂੰਨੀ ਸਰਗਰਮੀਆਂ ਵਿਚਲੀਆਂ ਜਿੰਨ੍ਹਾਂ ਦੀ ਸੂਚਨਾ ਮਿਲੇਗੀ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਇਸ ਮਾਮਲੇ ‘ਚ ਪੁਲਿਸ ਵੱਲੋਂ ਹੋਰ ਪੱਧਰ ਦੀ ਜਾਂਚ ਜਾਰੀ ਹੈ ਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਹੋਰ ਲੋਕ ਵੀ ਇਸ ਦੇਹ ਵਪਾਰ ਦੇ ਜਾਲ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਇਸ ਤਰ੍ਹਾਂ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਭੁੱਖੇ ਮਰਦੇ ਮਜ਼ਦੂਰ ਤਾਂ ਮਜ਼ਦੂਰ ਉਨ੍ਹਾਂ ਦੇ ਪਰਿਵਾਰਾਂ ਦਾ ਅੰਤ ਵੀ ਦੇਖੋ ਕਿਵੇਂ ਦਰਦਨਾਕ ਹੋ ਰਿਹੈ, ਰੱਬਾ ਮਿਹਰ ਕਰੀਂ ਸਾਰੀਆਂ ‘ਤੇ 

Htv Punjabi

ਜਵਾਈ ਨਾਲ ਮਿਲ ਸੱਸ ਕਰਨ ਲੱਗੀ ਪੁੱਠੇ ਕੰਮ; ਦੇਖੋ ਕਿਹੜੀ ਹਾਲਤ ‘ਚ ਫੜ ਲਏ

htvteam

ਵਿਧਵਾ ਔਰਤ ਤੇ ਉਹਦੀ 12 ਵੀ ‘ਚ ਪੜ੍ਹਦੀ ਕੁੜੀ ਅੱਧੀ-ਅੱਧੀ ਰਾਤ ਤੱਕ ਮੋਮਬੱਤੀਆਂ ਲਾ ਕਰਦੇ ਕੰਮ

htvteam

Leave a Comment