ਲੁਧਿਆਣਾ ਦੇ ਸਸਰਾਲੀ ਕਲੋਨੀ ਪਹੁੰਚੇ ਕੈਬਨਟ ਮੰਤਰੀ ਹਰਦੀਪ ਮੁੰਡੀਆਂ
ਹਾਲਾਤਾਂ ਦਾ ਲਿਆ ਜਾਇਜ਼ਾ, ਬੰਨ ਲਗਾਉਣ ਦੇ ਯਤਨ ਜਾਰੀ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੀ ਰਹੇ ਮੌਜੂਦ
ਸਤਲੁਜ ਦਰਿਆ ਚ ਪਾਣੀ ਦਾ ਪੱਧਰ ਵਧਣ ਕਾਰਨ ਜਿੱਥੇ ਕਈ ਪਿੰਡਾਂ ਨੂੰ ਅਲਰਟ ਕੀਤਾ ਗਿਆ ਸੀ ਤਾਂ ਇਸੇ ਦੇ ਚਲਦਿਆਂ ਲੁਧਿਆਣਾ ਦੇ ਪਿੰਡ ਸਸਰਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਭਰਨ ਕਾਰਨ ਉਹਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਪਾਣੀ ਦੀ ਮਾਰ ਨਾ ਪਵੇ ਇਸ ਲਈ ਬੰਨ ਵੀ ਲਗਾਏ ਜਾ ਰਹੇ ਸੀ ਜਿਸ ਤੋਂ ਬਾਅਦ ਹੁਣ ਹਾਲਾਤਾਂ ਦਾ ਜਾਇਜ਼ਾ ਲੈਣ ਕੈਬਨਟ ਮੰਤਰੀ ਹਰਦੀਪ ਮੁੰਡਿਆਂ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਪਹੁੰਚੇ ਜਿੱਥੇ ਉਹਨਾਂ ਨੇ ਹਾਲਾਤਾਂ ਦਾ ਜਾਇਜਾ ਲਿਆ ਤਾਂ ਉੱਥੇ ਹੀ ਉਹਨਾਂ ਪ੍ਰਬੰਧਾਂ ਨਾਲ ਨਜਿੱਠਣ ਦਾ ਦਾਅਵਾ ਵੀ ਕੀਤਾ ਨਾਲ ਹੀ ਉਹਨਾਂ ਕਿਹਾ ਕਿ ਹੁਣ ਪਾਣੀ ਦਾ ਪੱਧਰ ਕੁਝ ਘਟਿਆ ਹੈ ਅਤੇ ਪਿੰਡ ਦੇ ਲੋਕਾਂ ਸਮੇਤ ਪ੍ਰਸ਼ਾਸਨ ਵੱਲੋਂ ਵੀ ਇਸ ਵੱਧ ਦੇ ਪਾਣੀ ਨੂੰ ਰੋਕਣ ਲਈ ਗੱਟੇ ਲਗਾਏ ਜਾ ਰਹੇ ਨੇ।
ਉਧਰ ਕੈਬਨਟ ਮੰਤਰੀ ਹਰਦੀਪ ਮੁੰਡੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਕਰ ਕੀਤਾ ਕਿ ਫਲੱਡ ਗੇਟ ਖੋਲੇ ਜਾਣ ਮਗਰੋਂ ਫਲੱਡ ਗੇਟ ਖੋਲੇ ਜਾਣ ਮਗਰੋਂ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਅਤੇ ਇਸੇ ਦੇ ਚਲਦਿਆਂ ਲੁਧਿਆਣਾ ਦੇ ਪਿੰਡ ਸਸਰਾਲੀ ਵਿਖੇ ਵੀ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਜਿਸ ਕਾਰਨ ਨੂੰ ਹਾਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ ਨੇ ਉਹਨਾਂ ਕਿਹਾ ਕਿ ਪਾਣੀ ਦੇ ਵਾਧੇ ਫਲੋ ਨੂੰ ਰੋਕਣ ਦੇ ਲਈ ਕਿਸਾਨ ਅਤੇ ਪ੍ਰਸ਼ਾਸਨ ਵੱਲੋਂ ਗੱਟੇ ਲਗਾਏ ਜਾ ਰਹੇ ਨੇ। ਇਹੀ ਨਹੀਂ ਉਹਨਾਂ ਕਿਹਾ ਕਿ ਫਿਲਹਾਲ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਘਰਾਂ ਨੂੰ ਨੁਕਸਾਨ ਨਾ ਹੋਵੇ ਇਸ ਲਈ ਵੀ ਜ਼ਿਲ੍ਹ ਪ੍ਰਸ਼ਾਸਨ ਸਖਤ ਯਤਨ ਕਰ ਰਿਹਾ ਹੈ। ਇਹੀ ਨਹੀਂ ਉਹਨਾਂ ਕਿਹਾ ਕਿ ਜੇਕਰ ਕਿਸੇ ਦਾ ਵੀ ਕੋਈ ਨੁਕਸਾਨ ਹੁੰਦਾ ਹੈ ਤਾਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਨੇ ਤਾਂ ਕਿ ਉਹਨਾਂ ਦੇ ਮੁਆਵਜ਼ਾ ਰਾਸ਼ੀ ਵੀ ਉਹਨਾਂ ਨੂੰ ਜਲਦ ਮੁਹਈਆ ਕਰਵਾਈ ਜਾਵੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
