Htv Punjabi
Punjab

ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਆਪਣੇ ਚਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਸਾਬਕਾ ਵਿਧਾਇਕਾਂ, ਜੋ ਹੁਣ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਹਨ।

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਹੈ। ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।

ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।

ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

Related posts

ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਪੰਜਾਬ ਦੇ ਇਸ ਬਹੁਤ ਵੱਡੇ ਫਿਲਮ ਅਦਾਕਾਰ ਤੇ ਗਾਇਕ ਵਿਰੁੱਧ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੀ ਸ਼ਿਕਾਇਤ!

Htv Punjabi

20 ਮਿੰਟਾਂ ‘ਚ ਦੁਨੀਆਂ ਦਿਖਣ ਲਾ ਦਿੰਦੈ ਆਹ ਦੇਸੀ ਡਾਕਟਰ

htvteam

ਟੀਟੂ ਨੇ ਗੰਦੇ ਪਾਣੀ ‘ਚ ਘੋਲ ਲਈ ਅਜਿਹੀ ਚੀਜ਼, ਦੇਖੋ ਫਿਰ ਕਿਸਦੇ ਉੱਤੇ ਮਾਰਿਆ ਗੰਦਾ ਪਾਣੀ

htvteam

Leave a Comment