ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਮੈਡੀਕਲ ਕਰਵਾਉਣ ਆਏ ਇੱਕ ਸੇਵਾ ਮੁਕਤ ਫੌਜੀ ਅਤੇ ਪੁਲਿਸ ਦੇ ਏ ਐਸ ਆਈ ਦੇ ਵਿਚਕਾਰ ਬਹਿਸਬਾਜ਼ੀ ਹੋਣ ਤੋਂ ਬਾਅਦ ਹੱਥਾਪਾਈ ਹੋ ਗਈ। ਪੁਲਿਸ ਮੁਲਾਜ਼ਮ ਨੇ ਉਸ ਨੂੰ ਰੁਕਣ ਲਈ ਕਿਹਾ ਸੀ ਪਰ ਇਸ ਦੌਰਾਨ ਦੂਜੀ ਧਿਰ ਮੈਡੀਕਲ ਕਰਵਾ ਰਹੀ ਸੀ ਇਸ ਦੌਰਾਨ ਕਾਫੀ ਹੰਗਾਮਾ ਹੋਇਆ ਤੇ ਦੋਵਾਂ ਧਿਰਾਂ ਦੇ ਵਿੱਚ ਜਮ ਕੇ ਸਿਵਲ ਹਸਪਤਾਲ ਦੇ ਵਿੱਚ ਹੀ ਝਗੜਾ ਸ਼ੁਰੂ ਹੋ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮ ਦੋਵਾਂ ਤੇ ਤੁਹਾਨੂੰ ਹਟਾਉਂਦੇ ਹੋਏ ਦਿਖਾਈ ਦਿੱਤੇ ਮੀਡੀਆ ਦੇ ਕੈਮਰੇ ਦੇ ਸਾਹਮਣੇ ਹੀ ਦੋਵੇਂ ਫਿਰ ਆਪਸ ਦੇ ਵਿੱਚ ਛੜਪਣ ਲੱਗ ਪਈਆਂ ਜਿਨਾਂ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਇਸ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਵਿੱਚ ਇਸ ਤਰ੍ਹਾਂ ਦੇ ਹਾਲਾਤ ਬਣਦੇ ਹਨ। ਉਹਨਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਉਹਨਾਂ ਕਿਹਾ ਕਿ ਹਸਪਤਾਲ ਦੇ ਵਿੱਚ ਹਾਲਾਤ ਬਹੁਤ ਮਾੜੇ ਹਨ ਇੱਕ ਦੂਜੇ ਤੇ ਸ਼ਰੇਆਮ ਹਮਲੇ ਹੋ ਰਹੇ ਹਨ ਚਲੋ ਕਿ ਸੁਰੱਖਿਆ ਮੁਲਾਜ਼ਮ ਚੁੱਪ ਚਾਪ ਖੜੇ ਹਨ ਉਹਨਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਉਹਨਾਂ ਕੁਝ ਕਾਰੋਬਾਰੀ ਦੇ ਨਾਂ ਲਏ। ਉਧਰ ਇਸ ਪੂਰੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕਰਨ ਦੀ ਗੱਲ ਕਹੀ ਗਈ ਹੈ।
ਪਿਛਲੇ ਇਕ ਹਫਤੇ ਦੇ ਵਿੱਚ ਸਿਵਲ ਹਸਪਤਾਲ ਦੇ ਵਿੱਚ ਉੱਥੇ ਲੜਾਈ ਹੈ ਲੜਾਈ ਝਗੜੇ ਤੋਂ ਬਾਅਦ ਜਦੋਂ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਦੀ ਆ ਹਨ ਤਾਂ ਪਹਿਲਾਂ ਮੈਡੀਕਲ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਿਚਕਾਰ ਹੰਗਾਮਾ ਹੋ ਜਾਂਦਾ ਹੈ ਅਤੇ ਹਸਪਤਾਲ ਜੰਗ ਦਾ ਮੈਦਾਨ ਬਣ ਜਾਂਦਾ ਹੈ। ਇਸ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲਣ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਹਸਪਤਾਲ ਦੇ ਵਿੱਚ ਸੁਰੱਖਿਆ ਦੇ ਅੰਦਰ ਵਾਦਾ ਨਹੀਂ ਕਰ ਰਿਹਾ ਹੈ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..