ਫਰੀਦਕੋਟ ਪੁਲਿਸ ਵੱਲੋਂ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਦਾ ਪਰਦਾਫਾਸ਼
ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਕੀਤਾ ਕਾਬੂ
ਗਿਰੋਹ ਚ ਸ਼ਾਮਿਲ 1 ਮਹਿਲਾ ਸਮੇਤ 6 ਦੋਸ਼ੀਆਂ ਤੋਂ ਹਥਿਆਰ ਕੀਤੇ ਬਰਾਮਦ
ਫ਼ਰੀਦਕੋਟ ਜਿਲ੍ਹੇ ਦੇ ਕੋਟਕਪੂਰਾ ਪੁਲਿਸ ਵੱਲੋਂ ਸਫਲਤਾ ਹਾਸਿਲ ਕਰਦਿਆਂ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਵਿੱਚ ਸ਼ਾਮਿਲ 01 ਮਹਿਲਾ ਸਮੇਤ 06 ਦੋਸ਼ੀਆਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ 01 ਲੋਹੇ ਦਾ ਖੰਡਾ, 02 ਲੋਹੇ ਦੇ ਟੋਕੇ, 01 ਕ੍ਰਿਪਾਨ ਅਤੇ 01 ਨਲਕੇ ਦੀ ਹੱਥੀ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਦਿੰਦਿਆ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਨੇ ਦੱਸਿਆ ਕੀ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਤਿਕੋਣੀ ਮੋਗਾ ਰੋਡ, ਕੋਟਕਪਰਾ ਵਿਖੇ ਮੌਜੂਦ ਸੀ ਤਾਂ ਉਹਨਾ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਇਹ ਦੋਸ਼ੀ ਜੋ ਲੁੱਟਾ ਖੋਹਾ ਕਰਨ ਦੇ ਆਦਿ ਹਨ ਅਤੇ ਜੋ ਰਾਹਗੀਰਾ ਪਾਸੋ ਲੁੱਟ ਦੀ ਵਾਰਦਾਤਾ ਨੂੰ ਅਂਜਾਮ ਦਿੰਦੇ ਹਨ ਅਤੇ ਜੋ ਅੱਜ ਵੀ ਮਾਰੂ ਹਥਿਆਰਾ ਨਾਲ ਲੈਸ ਹੋ ਕੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।
ਜਿਸ ਸੂਚਨਾ ਦੇ ਅਧਾਰ ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵੱਲੋ ਇਹਨਾ ਦੋਸ਼ੀਆ ਨੂੰ ਡੇਰਾ ਬਾਬਾ ਭਮੀਰੀਦਾਸ ਨਜਦੀਕ ਬਿਜਲੀ ਘਰ, ਦੇਵੀਵਾਲਾ ਰੋਡ, ਕੋਟਕਪੂਰਾ ਪਾਸੋ ਉਸ ਸਮੇ ਗ੍ਰਿਫਤਾਰ ਕੀਤਾ, ਜਦ ਉਹ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਇਹਨਾ ਪਾਸੋ ਤੇਜਧਾਰ ਹਥਿਆਰ ਵੀ ਬਰਾਮਦ ਕੀਤੇ ਹਨ।
ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਹਨਾ ਦੱਸਿਆ ਕਿ ਜਦ ਇਹਨਾ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਵਿੱਚ ਸ਼ਾਮਿਲ ਦੋਸ਼ੀਆ ਖਿਲਾਫ ਪਹਿਲਾ ਵੀ ਕਤਲ, ਖੋਹ, ਨਸੇ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ 08 ਮਾਮਲੇ ਦਰਜ ਰਜਿਸਟਰ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
