ਨਹੀਂ ਰਹੇ ਦੁਨੀਆ ਦੇ ਸਭ ਤੋਂ ਵਡੇਰੀ ਉਮਰ ਦੇ ਐਥਲੀਟ ਫ਼ੌਜਾ ਸਿੰਘ
114 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
ਸੜਕ ਹਾਦਸੇ ‘ਚ ਗੁਆਈ ਜਾਨ, ਕਾਰ ਨੇ ਮਾਰੀ ਟੱਕਰ
ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਚ ਜਾਂਚ ਸ਼ੁਰੂ
ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਸੋਮਵਾਰ ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਆਪਣੇ ਜੱਦੀ ਪਿੰਡ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ 114 ਸਾਲ ਦੇ ਸਨ। ਫ਼ੌਜਾ ਸਿੰਘ ਟਹਿਲ ਰਹੇ ਸਨ ਜਦੋਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ। ਫ਼ੌਜਾ ਸਿੰਘ ਨੇ ਦੁਨੀਆ ਭਰ ਵਿੱਚ ਕਈ ਮੈਰਾਥਨ ਦੌੜਾਂ ਵਿੱਚ ਭਾਗ ਲਿਆ ਸੀ ਅਤੇ ਵੱਡੀ ਉਮਰ ਹੋਣ ਦੇ ਬਾਵਜੂਦ ਵੀ ਉਹ ਆਪਣੀ ਫੁਰਤੀ ਅਤੇ ਜ਼ਿੰਦਾਦਿਲੀ ਲਈ ਮਸ਼ਹੂਰ ਸਨ।ਫੌਜਾ ਸਿੰਘ ਦੀ ਜੀਵਨੀ ‘ਦ ਟਰਬਨਡ ਟੌਰਨੇਡੋ’ ਦੇ ਲੇਖਕ ਖੁਸ਼ਵੰਤ ਸਿੰਘ ਨੇ ਦੌੜਾਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ। ਜਲੰਧਰ ਦੇ ਇੱਕ ਪੁਲਿਸ ਅਧਿਕਾਰੀ ਨੇ ਵੀ ਫੌਜਾ ਸਿੰਘ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਬਿਆਸ ਪਿੰਡ ਵਿੱਚ ਟਹਿਲਣ ਨਿਕਲੇ ਹੋਏ ਸਨ, ਜਦੋਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਉਨ੍ਹਾਂ ਦੇ ਸਿਰ ‘ਤੇ ਗੰਭੀਰ ਸੱਟਾਂ ਆਈਆਂ ਅਤੇ ਸ਼ਾਮ ਨੂੰ ਉਨ੍ਹਾਂ ਦੀ ਮੌਤ ਹੋ ਗਈ।
ਖੁਸ਼ਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਫੌਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਸੜਕ ਹਾਦਸੇ ਮਗਰੋਂ ਫੌਜਾ ਸਿੰਘ ਨੂੰ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ, ਪਰ ਗੰਭੀਰ ਚੋਟਾਂ ਕਾਰਨ ਉੱਥੇ ਹੀ ਉਨ੍ਹਾਂ ਦੀ ਮੌਤ ਹੋ ਗਈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
