Htv Punjabi
Punjab Video

19 ਜ਼ਿਲਿਆਂ ਦੇ ਵਿੱਚ ਕਿਸਾਨਾਂ ਨੇ 26 ਥਾਵਾਂ ਤੇ ਰੋਕੀਆਂ ਰੇਲਾਂ, ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚੇਤਾਵਨੀ

ਐਸ ਕੇ. ਐਮ. ਭਾਰਤ ਦੇ ਸੱਦੇ ਤੇ ਰੋਕੀਆਂ ਰੇਲਾਂ
ਪੰਜਾਬ ਦੇ 19 ਜਿਲ੍ਹਿਆਂ ਵਿੱਚ 26 ਜਗ੍ਹਾ ਤੇ ਰੋਕੀਆਂ ਗਈਆਂ ਰੇਲਾਂ
ਅੰਮ੍ਰਿਤਸਰ ਦੇ ਦੇਵੀਦਾਸ ਪੂਰਾ ਰੇਲਵੇ ਫਾਟਕ ਤੇ ਵੀ ਕਿਸਾਨਾਂ ਨੇ ਕਰਨਾ ਸੀ ਪ੍ਰਦਰਸ਼ਨ
ਪਰ ਪੁਲਿਸ ਵੱਲੋਂ ਉਨ੍ਹਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ
ਜਿਸਦੇ ਚਲਦੇ ਕਿਸਾਨ ਜਥੇਬੰਦੀਆਂ ਵੱਲੋਂ ਮਿਹਰਬਾਨ ਪੁਰਾ ਰੇਲਵੇ ਫਾਟਕ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ
ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਹਿਲਾਵਾਂ ਅਤੇ ਕਿਸਾਨ ਨੇਤਾ ਰੇਲਵੇ ਲਾਈਨਾਂ ਤੇ ਬੈਠ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ।
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੇ ਕਿਸਾਨ ਰਿਹਾ ਨਹੀਂ ਕੀਤੇ ਜਾਂਦੇ ਤੇ ਉਹਨਾਂ ਤੇ ਕੀਤੇ ਮਾਮਲੇ ਵਾਪਸ ਨਹੀਂ ਲਏ ਜਾਂਦੇ ਸਾਡੇ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ

ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਮਨਸ਼ਾ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਵੱਲੋਂ ਅੱਜ 19 ਜਿਲ੍ਹਿਆਂ ਵਿੱਚ 26 ਥਾਵਾਂ ਤੇ ਇਸ ਬਿੱਲ ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਵਾਉਣ, ਵੱਖ ਵੱਖ ਅਦਾਰਿਆਂ ਦੀਆਂ ਜਾਇਦਾਦਾਂ ਭਗਵੰਤ ਮਾਨ ਸਰਕਾਰ ਵੱਲੋਂ ਜਬਰੀ ਵੇਚਣ ਦੇ ਵਿਰੋਧ ਅਤੇ ਹੋਰ ਮਸਲਿਆਂ ਦੇ ਸਬੰਧ ਵਿੱਚ ਅੱਜ 1 ਵਜੇ ਤੋਂ 3 ਵਜੇ ਤੱਕ ਦੋ ਘੰਟੇ ਦਾ ਸੰਕੇਤਕ ਰੇਲ ਰੋਕੋ ਮੋਰਚਾ ਲਗਾਇਆ ਗਿਆ ਹੈ, ਇਸ ਜਾਣਕਾਰੀ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਰੰਜੀਤ ਸਿੰਘ ਕਲੇਰ ਬਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਉਹਨਾਂ ਦੱਸਿਆ ਕਿ ਜਿਵੇਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਬਿੱਲ ਤੇ ਕੇਂਦਰ ਸਰਕਾਰ ਨੂੰ ਕੋਈ ਵੀ ਇਤਰਾਜ਼ ਦਰਜ਼ ਨਹੀਂ ਕਰਵਾਇਆ ਜਾ ਰਿਹਾ ਇਸਦਾ ਮਤਲਬ ਸਾਫ ਹੈ ਕਿ ਪੰਜਾਬ ਸਰਕਾਰ ਨੇ ਕੁਰਸੀ ਦੀ ਸਲਾਮਤੀ ਖਾਤਿਰ ਕੇਂਦਰ ਸਰਕਾਰ ਸਾਹਮਣੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ ਅਤੇ ਲੋਕਾਂ ਦੇ ਹੱਕ ਲੁੱਟੇ ਜਾਣ ਦਾ ਰਾਹ ਪੱਧਰਾ ਕਰਨ ਦਾ ਕੰਮ ਕੀਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਵਿੱਚ ਚੁੱਪ ਨਹੀਂ ਬੈਠਣਗੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੋਸ਼ ਵਿੱਚ ਲਿਆਉਣ ਲਈ ਲੱਖਾਂ ਲੋਕ ਇਸ ਬਿੱਲ ਦੇ ਖਿਲਾਫ ਹੇਠ ਲਿਖੀਆਂ ਥਾਵਾਂ ਤੇ ਰੇਲ ਪਹੀਆ ਜਾਮ ਕੀਤਾ ਗਿਆ। । ਉਹਨਾਂ ਜਾਣਕਾਰੀ ਦਿੱਤੀ ਕਿ ਇਸ ਐਕਸ਼ਨ ਦੌਰਾਨ ਦਿੱਲੀ ਅੰਮ੍ਰਿਤਸਰ ਮੁੱਖ ਰੇਲ ਮਾਰਗ ਦੇਵੀਦਾਸਪੁਰਾ ਅਤੇ ਕੱਥੂ ਨੰਗਲ ਸਟੇਸ਼ਨ, ਅੰਮ੍ਰਿਤਸਰ ਜੰਮੂ ਕਸ਼ਮੀਰ ਰੇਲ ਮਾਰਗ ਬਟਾਲਾ ਰੇਲਵੇ ਸਟੇਸ਼ਨ ਗੁਰਦਾਸਪੁਰ ਰੇਲਵੇ ਸਟੇਸ਼ਨ ਤੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ, ਪਰਮਾਨੰਦ ਫਾਟਕ, ਰੇਲਵੇ ਸਟੇਸ਼ਨ ਤਰਨ ਤਾਰਨ, ਫਿਰੋਜ਼ਪੁਰ ਚ ਬਸਤੀ ਟੈਂਕਾਂ ਵਾਲੀ ਤੇ ਮੱਲਾਂ ਵਾਲਾ ਅਤੇ ਤਲਵੰਡੀ ਭਾਈ, ਡੰਡੀ ਵਿੰਡ ਨੇੜੇ ਸੁਲਤਾਨਪੁਰ ਲੋਧੀ, ਜਲੰਧਰ ਕੈਂਟ, ਟਾਂਡਾ ਜੰਮੂ ਕਸ਼ਮੀਰ ਤੇ ਜਲੰਧਰ ਰੇਲ ਮਾਰਗ ਅਤੇ ਪੁਰਾਣਾ ਭੰਗਾਲਾ ਰੇਲਵੇ ਸਟੇਸ਼ਨ, ਸ਼ੰਬੂ ਅਤੇ ਬਾੜਾ (ਨਾਭਾ ), ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, ਰੇਲਵੇ ਸਟੇਸ਼ਨ ਫਾਜ਼ਿਲਕਾ, ਰੇਲਵੇ ਸਟੇਸ਼ਨ ਮੋਗਾ, ਰਾਮਪੁਰਾ ਰੇਲ ਸਟੇਸ਼ਨ, ਮਲੋਟ ਅਤੇ ਮੁਕਤਸਰ, ਅਹਿਮਦਗੜ੍ਹ, ਮਾਨਸਾ ਰੇਲਵੇ ਸਟੇਸ਼ਨ, ਸਾਹਨੇਵਾਲ ਰੇਲਵੇ ਸਟੇਸ਼ਨ, ਫਰੀਦਕੋਟ ਰੇਲਵੇ ਸਟੇਸ਼ਨ, ਰੇਲਵੇ ਸਟੇਸ਼ਨ ਰੋਪੜ ਤੇ ਰੇਲ ਰੋਕ ਕੇ ਸਰਕਾਰਾਂ ਨੂੰ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਦੇਖੋ ਮੁੰਡਿਆਂ ਕੱਪੜੇ ਲਾਹ -ਲਾਹ ਕੇ ਲਾਹੀਆਂ ਸ਼ਰਮਾਂ ਉਪਰੋਂ ਬਣਗੀ ਵੀਡੀਓ

htvteam

ਹਸਪਤਾਲ ‘ਚ ਮਰੀਜ਼ਾਂ ਨਾਲ ਹੋਈ ਜੱਗੋਂ ਤੇਰਵੀਂ ! ਫੇਰ ਅੱਗ ਤੋਂ ਵੀ ਤੱ-ਤੇ ਹੋਏ ਮਰੀਜ਼ !

htvteam

ਜਲੰਧਰ ਘ/ਟ/ਨਾ ਚ ਵੱ/ਡਾ ਖੁਲਾ/ਸਾ, ਆਰੋ/ਪੀ ਨੇ ਦੇਖੋ ਕੀ ਕਿਹਾ ?

htvteam

Leave a Comment