Htv Punjabi
Crime Punjab Video

2 ਚਾਚਿਆਂ ਵੱਲੋਂ ਭਤੀਜੀ ਨਾਲ ਟੱਪੀਆਂ ਹੱਦਾਂ

12 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਮਾਮਲੇ ‘ਚ ਹੰਗਾਮਾ
ਨਾਮਜ਼ਦ ਮੁਲਜ਼ਮਾਂ ਦੇ ਪਰਿਵਾਰ ਵੱਲੋਂ ਚੰਡੀਗੜ੍ਹ ਰੋਡ ਜਾਮ
ਪਰਿਵਾਰ ਨੇ ਪੁਲਿਸ ‘ਤੇ ਇੱਕ ਮੁਲਜ਼ਮ ਨਾਲ ਕੁੱਟਮਾਰ ਕਰਕੇ ਮਾਰਨ ਦੇ ਦੋਸ਼
ਪੁਲਿਸ ਨੇ ਆਰੋਪਾਂ ਨੂੰ ਦੱਸਿਆ ਬੇਬੁਨਿਆਦ
ਲੁਧਿਆਣਾ ਵਿੱਚ 12 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਦੇ ਪਰਿਵਾਰ ਵੱਲੋਂ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ ਰੋਡ ਜਾਮ ਕਰਕੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ।

ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਅਨੂਪ ਅਤੇ ਸ਼ਿੰਦੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਜੇਲ੍ਹ ਵਿੱਚ ਉਨ੍ਹਾਂ ਦੀ ਮੁਲਾਕਾਤ ਸਿਰਫ਼ ਇੱਕ ਮੁਲਜ਼ਮ ਸ਼ਿੰਦੇ ਨਾਲ ਹੀ ਕਰਵਾਈ ਗਈ। ਦੂਜੇ ਮੁਲਜ਼ਮ ਅਨੂਪ ਬਾਰੇ ਨਾ ਤਾਂ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਉਸ ਨਾਲ ਮੁਲਾਕਾਤ ਕਰਵਾਈ ਗਈ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਦੂਜੇ ਮੁਲਜ਼ਮ ਨਾਲ ਕੁੱਟਮਾਰ ਕੀਤੀ ਗਈ ਹੋ ਸਕਦੀ ਹੈ, ਜਿਸ ਕਾਰਨ ਉਸ ਨਾਲ ਕੋਈ ਅਣਹੋਣੀ ਵਾਪਰ ਗਈ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਪੱਸ਼ਟ ਜਾਣਕਾਰੀ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਦਾ ਸ਼ੱਕ ਹੋਰ ਵੱਧ ਗਿਆ, ਉਨ੍ਹਾਂ ਨੂੰ ਸ਼ੱਕ ਹੈ ਕਿ ਪੁਲਿਸ ਨੇ ਅਨੂਪ ਨੂੰ ਮਾਰ ਦਿੱਤਾ ਹੈ,ਜਿਸ ਦੇ ਵਿਰੋਧ ਵਿੱਚ ਉਨ੍ਹਾਂ ਨੂੰ ਰੋਡ ਜਾਮ ਕਰਨਾ ਪਿਆ ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ 12 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜੋ ਰਿਸ਼ਤੇ ਵਿੱਚ ਪੀੜਤਾ ਦੇ ਚਾਚੇ ਦੱਸੇ ਜਾਂਦੇ ਹਨ।

ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਪਰਿਵਾਰ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇੰਸਪੈਕਟਰ ਸੁੱਖਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਵੱਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਦੇ ਅਨੁਸਾਰ ਜੇਲ੍ਹ ਵਿੱਚ ਕਿਸੇ ਕਾਰਨ ਕਰਕੇ ਦੂਜੇ ਮੁਲਜ਼ਮ ਨਾਲ ਮੁਲਾਕਾਤ ਨਹੀਂ ਹੋ ਸਕੀ, ਜਿਸ ਨੂੰ ਲੈ ਕੇ ਗਲਤਫਹਿਮੀ ਪੈਦਾ ਹੋਈ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਬਿਨਾਂ ਕਿਸੇ ਠੋਸ ਕਾਰਨ ਦੇ ਸੜਕ ਜਾਮ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਗਈ, ਹਾਲਾਂਕਿ ਸਮਝਾਉਣ ਤੋਂ ਬਾਅਦ ਰੋਡ ਖੁਲਵਾ ਦਿੱਤਾ ਗਿਆ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਇਸ ਜੰਗਲੀ ਫਲ ਦੇ ਫੈਨ ਨੇ PM ਨਰਿੰਦਰ ਮੋਦੀ

htvteam

ਗਿੱਦੜਬਾਹਾ ਤੋਂ ਰਾਜਾ ਵੜਿੰਗ ਚੱਲ ਰਹੇ ਪਿੱਛੇ

htvteam

ਐਂਬੂਲੈਂਸਾਂ ਨੇ ਉਡਾਈਆਂ ਧੱਜੀਆਂ

htvteam

Leave a Comment