328 ਸਰੂਪ ਮਾਮਲੇ ’ਚ ਵੱਡੀ ਕਾਮਯਾਬੀ
ਐਸਐਸ ਕੋਹਲੀ ਦੀ ਗ੍ਰਿਫਤਾਰੀ ’ਤੇ ਬੋਲੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ ਦੇ ਹੋਟਲ ਤੋਂ ਐਸਐਸ ਕੋਹਲੀ ਗ੍ਰਿਫਤਾਰ
ਲਾਪਤਾ ਸਰੂਪਾਂ ਦਾ ਮੁੱਖ ਮੁਲਜ਼ਮ ਕਰਾਰ
ਹਾਈਕੋਰਟ ਦੀ ਡਾਇਰੈਕਸ਼ਨ ’ਤੇ ਬਣੀ ਸਿੱਟ ਦੀ ਪਹਿਲੀ ਵੱਡੀ ਕਾਰਵਾਈ
328 ਸਰੂਪ ਮਾਮਲੇ ’ਚ ਜਲਦ ਸਾਰੇ ਦੋਸ਼ੀ ਗ੍ਰਿਫਤਾਰ ਕਰਨ ਦਾ ਭਰੋਸਾ
ਲਾਪਤਾ 328 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ਵਿੱਚ ਅੱਜ ਵੱਡੀ ਕਾਰਵਾਈ ਸਾਹਮਣੇ ਆਈ ਹੈ। ਸਿੱਟ (SIT) ਵੱਲੋਂ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਐਸਐਸ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗ੍ਰਿਫਤਾਰੀ ਨੂੰ ਲੈ ਕੇ ਸਾਬਕਾ ਕੈਬਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਸਨੂੰ ਸਿੱਖ ਸੰਗਤਾਂ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਚਾਰ–ਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਇਨਸਾਫ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੀਆਂ ਸਪਸ਼ਟ ਹਦਾਇਤਾਂ ’ਤੇ ਇਸ ਮਾਮਲੇ ਵਿੱਚ ਪਰਚਾ ਦਰਜ ਹੋਇਆ, ਸਿੱਟ ਦੀ ਗਠਨ ਕੀਤੀ ਗਈ ਅਤੇ ਅੱਜ ਸਿੱਟ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਐਸਐਸ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ।
ਧਾਲੀਵਾਲ ਨੇ ਕਿਹਾ ਕਿ ਐਸਐਸ ਕੋਹਲੀ, ਜੋ ਕਿ ਇੱਕ ਚਾਰਟਡ ਅਕਾਊਂਟੈਂਟ ਰਹਿ ਚੁੱਕਾ ਹੈ ਅਤੇ ਕਦੇ ਐਸਜੀਪੀਸੀ ਨਾਲ ਵੀ ਜੁੜਿਆ ਰਿਹਾ, ਨੂੰ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕੇਸ ਦੀ ਪਹਿਲੀ ਗ੍ਰਿਫਤਾਰੀ ਹੈ ਅਤੇ ਉਹ ਵੀ ਮੁੱਖ ਵਿਅਕਤੀ ਦੀ, ਜੋ ਕਿ ਸਿੱਟ ਦੀ ਗੰਭੀਰਤਾ ਅਤੇ ਨੀਅਤ ਨੂੰ ਦਰਸਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਸਿੱਖ ਸੰਗਤਾਂ ਵੱਲੋਂ ਵੱਡੇ ਪੱਧਰ ’ਤੇ ਧਰਨੇ, ਮੁਜ਼ਾਹਰੇ ਅਤੇ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਭਾਈ ਬਲਦੇਵ ਸਿੰਘ ਵਡਾਲਾ ਵਰਗੇ ਪ੍ਰਸਿੱਧ ਕੀਰਤਨੀਏਆਂ ਦੀ ਗਵਾਹੀ ਵੀ ਇਸ ਮਾਮਲੇ ਵਿੱਚ ਅਹੰਮ ਰਹੀ ਹੈ।
ਵਿਧਾਇਕ ਧਾਲੀਵਾਲ ਨੇ ਸਪਸ਼ਟ ਕੀਤਾ ਕਿ ਇਹ ਪੰਜਾਬ ਸਰਕਾਰ ਦੀ ਪੱਕੀ ਕਮਿਟਮੈਂਟ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਿੱਖ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ 328 ਸਰੂਪ ਮਾਮਲੇ ਵਿੱਚ ਜਿੰਨੇ ਵੀ 16 ਦੇ 16 ਦੋਸ਼ੀ ਹਨ, ਉਨ੍ਹਾਂ ਸਭ ਨੂੰ ਗ੍ਰਿਫਤਾਰ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
