ਟਾਂਡਾ ਉੜਮੁੜ : ਪਤੰਗ ਲੁੱਟਦੇ ਸਮੇਂ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਕਾਰਨ 8 ਸਾਲਾ ਮੁਹੰਮਦ ਇਸਮਾਈਲ ਦੀ ਮੌਤ ਹੋ ਗਈ l ਸੂਚਨਾ ਮਿਲਣ ‘ਤੇ ਪਹੁੰਚੇ ਏਐਸਆਈ ਮਨਿੰਦਰ ਕੌਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ l ਮ੍ਰਿਤਕ ਬੱਚੇ ਦੇ ਪਿਤਾ ਮਕਬੂਲ ਹਕ ਨੇ ਦੱਸਿਆ ਕਿ ਉਸ ਦਾ ਮੁੰਡਾ ਘਰ ਤੋਂ ਬਾਹਰ ਖੇਡਣ ਲਈ ਗਿਆ ਸੀ l ਉੁਹ ਬੱਚਿਆਂ ਦੇ ਨਾਲ ਪਤੰਗ ਲੁੱਟਦੇ ਹੋਏ ਦਾਰਾਪੁਰ ਬਾਈਪਾਸ ਸਰਵਿਸ ਲਾਈਨ ਰੋਡ ਤੇ ਕਿਸੀ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆ ਗਿਆ l ਜਿਸ ਕਾਰਨ ਉਸ ਨੂੰ ਬਹੁਤ ਸੱਟਾਂ ਲੱਗੀਆਂ l ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਿਲ ਹਸਪਤਾਲ ਟਾਂਡਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਦੱਸਿਆ l ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਅਤੇ ਪਿੰਡ ਵਿੱਚ ਮਾਤਮ ਛਾ ਗਿਆ l