ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਪਾਰਟੀ ਦੇ ਵਿਧਾਇਕ ਦਲ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਅਸਤੀਫ਼ਾ ਪ੍ਰਵਾਨ ਕਰ ਹੈ l ਅਕਾਲੀ ਦਲ ‘ਚ ਅੱਜ ਤੇਜ਼ੀ ਨਾਲ ਬਦਲੇ ਘਟਨਾਕ੍ਰਮ ਦੋਰਾਨ ਪਹਿਲਾਂ ਪਰਮਿੰਦਰ ਸਿੰਘ ਢੀਂਡਸਾ ਨੇ ਅਸਤੀਫ਼ਾ ਦਿੱਤਾ, ਜਿਸ ਨੂੰ ਛੋਟੇ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਦੌਰਾਨ ਬਿਨਾਂ ਕਿਸੇ ਹੀਲ ਹੁੱਜਤ ਦੇ ਪ੍ਰਵਾਨ ਕਰ ਲਿਆ ਤੇ ਇਸਦੇ ਨਾਲ ਹੀ ਲੁਧਿਆਣਾ ਤੌਂ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਨਸਭਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਆਗੂ ਦਾ ਨਵਾਂ ਅਹੁਦਾ ਸੌਂਪ ਦਿੱਤਾ ਗਿਆ l
