ਲੁਧਿਆਣਾ : ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮਾਫ਼ ਕਰਵਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ l ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਕੋਲੋਂ ਮੰਗ ਕੀਤੀ ਜਾਵੇਗੀ ਕਿ ਜਲਦ ਹੀ ਇਸ ਫ਼ੈਸਲੇ ਨੂੰ ਧਿਆਨ ਵਿੱਚ ਲਿਆਂਦਾ ਜਾਵੇ l ਇਹ ਭਰੋਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਫ਼ਲਾਵਰ ਇਨਕਲੇਵ ਸਥਿਤ ਉਨ੍ਹਾਂ ਦੇ ਘਰ ਪਹੁੰਚ ਕੇ ਦਿੱਤਾ l ਸੁਖਬੀਰ ਸਿੰਘ ਬਾਦਲ ਨੇ ਕਾਫ਼ੀ ਦੇਰ ਤੱਕ ਰਾਜੋਆਣਾ ਦੀ ਭੈਣ ਨਾਲ ਇਸ ਸੰਬੰਧ ਵਿੱਚ ਗੱਲ ਬਾਤ ਕੀਤੀ l ਉਨ੍ਹਾਂ ਦੇ ਨਾਲ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਸੀਨੀਅਰ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਗਏ ਸਨ l
ਸੁਖਬੀਰ ਨੇ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨਾਲ ਗੱਲ ਬਾਤ ਕਰਦੇ ਹੋਏ ਕਿਹਾ ਕਿ 11 ਜਨਵਰੀ ਨੂੰ ਜੇਲ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਭੁੱਖ ਹਡਤਾਲ ‘ਤੇ ਨਾ ਬੈਠਣ l ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਦੀ ਸਜ਼ਾ ਮਾਫ਼ੀ ਲਈ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਨਾਲ ਕੋਸ਼ਿਸ਼ ਕੀਤੀ ਜਾ ਰਹੀ ਹੈ l ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਤ ਅਦਾਲਤ ਵਿੱਚ ਵੀ ਅਪੀਲ ਕਰਕੇ ਕੋਸ਼ਿਸ਼ ਕੀਤੀ ਜਾਵੇਗੀ l ਬਾਦਲ ਨੇ ਕਿਹਾ ਕਿ ਸੰਸਦ ਰਵਨੀਤ ਸਿੰਘ ਬਿੱਟੂ ਸਿਰਫ਼ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਦੇ ਲਈ ਰਾਜੋਆਣਾ ਨੂੰ ਫ਼ਾਂਸੀ ਦੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ, ਪਰ ਇਸ ਦੇ ਬਦਲੇ ਗਾਂਧੀ ਪਰਿਵਾਰ ਨੇ ਬਿੱਟੂ ਨੂੰ ਕੋਈ ਫ਼ਾਇਦਾ ਨਹੀਂ ਦੇਣਾ l ਸੁਖਬੀਰ ਦਾ ਕਹਿਣਾਂ ਕਿ ਸਾਬਕਾ ਮੁੱਖ ਮੰਤਰੀ ਸਵ.ਬੇਅੰਤ ਸਿੰਘ ਦੇ ਦੂਸਰੇ ਪੋਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਖੁਦ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮਾਫ਼ ਕਰਨ ਨੂੰ ਲੈ ਕੇ ਗੱਲ ਕਰ ਰਹੇ ਹਨ l
previous post
