ਜਲੰਧਰ : ਸ਼੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਅਤੇ ਪਾਕਿਸਤਾਨ ਵਿੱਚ ਇੱਕ ਸਿੱਖ ਨੌਜਵਾਨ ਦੀ ਹੱਤਿਆ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ l ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚੁੱਪ ‘ਤੇ ਸਵਾਲ ਚੁੱਕਿਆ ਹੈ l ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਧੂ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਆਪਣੇ ਅਤੇ ਸਿੱਖਾਂ ਦੇ ਪ੍ਰਤੀ ਈਮਾਨਦਾਰ ਨਹੀਂ ਹਨ l ਆਲ ਇੰਡੀਆ ਐਂਟੀ ਟੇਰੇਰਿਸਟ ਫ਼ਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਸਿੱਧੂ ਨੂੰ ਦੇਸ਼ਧ੍ਰੋਹੀ ਦੀ ਸ਼੍ਰੇਣੀ ਵਿੱਚ ਪਾਉਣ ਦੀ ਮੰਗ ਕੀਤੀ ਹੈ l