ਅੰਮ੍ਰਿਤਸਰ : ਇੱਥੋਂ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਵਣਿਏਕੇ ਵਿੱਚ ਨੌਜਵਾਨ ਨੂੰ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ l ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ 25 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ l ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ ਕਿ ਕਿਨ੍ਹਾਂ ਕਾਰਨਾਂ ਕਰਕੇ ਉਸ ਦੀ ਹੱਤਿਆ ਕੀਤੀ ਗਈ ਹੈ l ਫਿਲਹਾਲ ਥਾਣਾ ਲੋਪੋਕੇ ਦੀ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ l ਮ੍ਰਿਤਕ ਦੇ ਭਾਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਅਜੈਪਾਲ ਸਿੰਘ ਦੋ ਮਹੀਨੇ ਪਹਿਲਾਂ ਹੀ ਦੁਬਈ ਤੋਂ ਵਾਪਿਸ ਆਇਆ ਸੀ l 25 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ l ਬੀਤੀ ਰਾਤ ਉਸ ਦੇ ਦੋਸਤ ਜੋਗਾ ਸਿੰਘ ਉਸ ਨੂੰ ਘਰ ਤੋਂ ਲੈ ਗਿਆ ਸੀ ਇਹ ਕਹਿ ਕੇ ਉਨ੍ਹਾਂ ਨੇ ਕਿਸੇ ਰਿਸ਼ਤੇਦਾਰ ਨੂੰ ਲੈਣ ਜਾਣਾ ਹੈ l ਜਦ ਉਹ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਪਿੰਡ ਬਹੜਵਾਲ ਤੋਂ ਪਿੰਡ ਪਦਰੀ ਨੂੰ ਜਾ ਰਹੇ ਸਨ ਤਾਂ ਰਸਤੇ ਵਿੱਚ ਵੀਰਾਨ ਜਗ੍ਹਾ ‘ਤੇ ਕੁਝ ਅਣਪਛਾਤੇ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਹੱਤਿਆ ਕਰ ਦਿੱਤੀ l ਉਸ ਦਾ ਸਾਥੀ ਜੋਗਾ ਸਿੰਘ ਵੀ ਜ਼ਖ਼ਮੀ ਹੋ ਗਿਆ ਪਰ ਉਹ ਭੱਜ ਗਿਆ l ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਉਸ ਦੇ ਮੁੰਡੇ ਦੀ ਬਾਈਕ ਅਤੇ ਫੋਨ ਲੈ ਗਏ, ਜਿਸ ਤੋਂ ਲੱਗਦਾ ਹੈ ਕਿ ਲੁੱਟ ਦੀ ਨੀਅਤ ਨਾਲ ਹੱਤਿਆ ਕੀਤੀ ਗਈ ਹੈ l ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਉਸ ਦੇ ਗਲੇ ਵਿੱਚ ਪਾਈ ਸੋਨੇ ਦੀ ਚੈਨ ਅਤੇ ਪਰਸ ਨਹੀਂ ਲੈ ਕੇ ਗਏ l
previous post