Htv Punjabi
Uncategorized

ਪੁਲਿਸ ਵਾਲੇ ਦਾ ਹੱਥ ਵੱਢਣ ਵਾਲੇ ਬਹਿਰੂਪੀਏ ਨਿਹੰਗਾਂ ਨੂੰ 24 ਅਪ੍ਰੈਲ ਤੱਕ ਰਿੜਕੇਗੀ ਪਟਿਆਲਾ ਪੁਲਿਸ

ਪਟਿਆਲਾ : ਪੁਲਿਸ ਮੁਲਾਜ਼ਮਾਂ ‘ਤੇ ਸਬਜ਼ੀ ਮੰਡੀ ਸਨੌਰ ਵਿਖੇ ਜਾਨਲੇਵਾ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਪਟਿਆਲਾ ਪੁਲਿਸ ਵੱਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਕੇ ਭੱਜੇ ਵਿਅਕਤੀਆਂ ਨੂੰ ਬਲਬੇੜਾ ਨੇੜੇ ਇਕ ਡੇਰੇ ਵਿਚੋਂ ਕਾਬੂ ਕੀਤਾ ਗਿਆ ਸੀ ਇਨ੍ਹਾਂ ਵਿੱਚ 1 ਮਹਿਲਾ ਸਮੇਤ 11 ਵਿਅਕਤੀ ਸ਼ਾਮਲ ਸਨ।
ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ 11 ਕਥਿਤ ਦੋਸ਼ੀਆਂ ਵਿੱਚੋਂ 10 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਪਾਸੋਂ ਇੰਨਾਂ ਦਾ 24 ਅਪ੍ਰੈਲ ਤੱਕ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਜਖਮੀ ਹੋਣ ਕਾਰਨ ਜ਼ੇਰੇ ਇਲਾਜ਼ ਹੈ ਅਤੇ ਉਸ ਦਾ ਰਿਮਾਂਡ ਬਾਅਦ ਵਿੱਚ ਪ੍ਰਾਪਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਡੇਰਾ ਮੁਖੀ ਬਲਵਿੰਦਰ ਸਿੰਘ, ਨਿਰਭੈ ਸਿੰਘ, ਬੰਤ ਸਿੰਘ ਕਾਲਾ, ਜਗਮੀਤ ਸਿੰਘ, ਗੁਰਦੀਪ ਸਿੰਘ, ਨੰਨਾ, ਜੰਗੀਰ ਸਿੰਘ, ਮਨਿੰਦਰ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ ਅਤੇ ਸੁਖਪ੍ਰੀਤ ਕੌਰ ਵਿਰੁੱਧ ਥਾਣਾ ਪਸਿਆਣਾ ਵਿਖੇ ਐਫ.ਆਈ.ਆਰ. ਨੰਬਰ 45 ਮਿਤੀ 12 ਅਪ੍ਰੈਲ 2020, ਆਈ.ਪੀ.ਸੀ. ਦੀਆਂ ਧਾਰਾਵਾਂ 188, 307, 353, 186, 269, 270, 148, 149, ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 (ਏ)(ਬੀ), 54, ਐਕਸਪਲੋਸਿਵ ਐਕਟ ਦੀ ਧਾਰਾ 3, 4, ਯੂ.ਏ.ਪੀ.ਏ. ਐਕਟ 1967 ਦੀਆਂ ਧਾਰਾਵਾਂ 13, 16, 18, 20 ਅਤੇ ਆਰਮਜ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਸਬਜ਼ੀ ਮੰਡੀ ਵਿਖੇ ਪੁਲਿਸ ਪਾਰਟੀ ‘ਤੇ ਹਮਲਾ ਕਰਨ ਸਬੰਧੀਂ ਥਾਣਾਂ ਸਦਰ ਪਟਿਆਲਾ ਵਿਖੇ ਐਫ.ਆਈ.ਆਰ. ਨੰਬਰ 70 ਮਿਤੀ 12 ਅਪ੍ਰੈਲ 2020 ਆਈ.ਪੀ.ਸੀ. ਦੀਆਂ ਧਾਰਵਾਂ 307, 323, 324, 326, 353, 186, 332, 335, 148, 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Related posts

ਆਹ ਦੇਖੋ ਕਿਵੇਂ ਸ਼ੁਰੂ ਹੋਈਆ ਸੀ ਕੋਰੋਨਾ ਦਾ ਸਿਆਪਾ, ਅਮਰੀਕੀ ਏਜੰਸੀ ਨੇ ਫੜ ਲਿਆ ਆਪਣਾ ਵਿਗਿਆਨੀ, ਡਾਲਰਾਂ ਦੇ ਲਾਲਚ ‘ਚ ਚੀਨ ਨਾਲ ਮਿਲਕੇ ਸ਼ੁਰੂ ਕੀਤੀ ਸੀ ਮੌਤ ਦੀ ਖੇਡ੍ਹ ?  

Htv Punjabi

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

htvteam

ਮਾਰ ਲਿਆ ਕੋਰੋਨਾ ਵਾਇਰਸ ਨੇ 31 ਮਾਰਚ ਤੱਕ ਸ਼ੋਅਰੂਮਾਂ ‘ਚ ਖੜੇ 8,32000 ਨਵੇਂ ਦੁਪਹੀਆ ਵਾਹਨ ਬਣ ਜਾਣਗੇ ਕਬਾੜ

Htv Punjabi

Leave a Comment